27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਵਿਦਿਆਰਥੀਆਂ ਵਲੋਂ ਨਾਈਲਿਟ ਰੋਪੜ ਦਾ ਦੌਰਾ

Ad Position 21
No active advertisement
ਅਜੀਤ ਡੈਸਕ 09-05-2026
ਬੰਗਾ, 8 ਮਈ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਪ੍ਰੋ. ਸੰਦੀਪ ਕੌਰ ਮੁਖੀ ਕੰਪਿਊਟਰ ਸਾਇੰਸ ਵਿਭਾਗ ਦੀ ਅਗਵਾਈ ਅਧੀਨ ਨੈਸ਼ਨਲ ਇੰਸਟੀਚਊਟਿ ਆਫ ਇਲੈਕਟ੍ਰਾਨਕਿਸ ਐਂਡ ਇਨਫੋਰਮੇਸ਼ਨ ਟੈਕਨਾਲੋਜੀ (ਨਾਈਲਿਟ) ਰੋਪੜ ਵਿਖੇ ਇਕ ਦਿਨਾਂ ਵਰਕਸ਼ਾਪ ਵਿਚ ਹਿੱਸਾ ਲਿਆ | ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜ ਕੇ ਸਿੱਖਿਆ ਤੇ ਰੁਜ਼ਗਾਰ ਦੇ ਨਵੇਂ-ਨਵੇਂ ਤਰੀਕਿਆਂ ਬਾਰੇ ਜਾਗਰੂਕਤਾ ਪੈਦਾ ਕਰਕੇ ਭਵਿੱਖ ਵਾਸਤੇ ਤਿਆਰ ਕਰਨਾ ਹੈ ਤਾਂ ਜੋ ਉਹ ਆਧੁਨਿਕ ਤਕਨਾਲੋਜੀ ਨੂੰ ਮੌਜੂਦਾ ਜਿੰਦਗੀ ਵਿਚ ਅਪਣਾ ਸਕਣ | ਇਸ ਮੌਕੇ ਡਾ. ਸਰਵਨ ਸਿੰਘ ਜੁਆਇੰਟ ਡਾਇਰੈਕਟਰ ਨਾਈਲਿਟ ਰੋਪੜ ਨੇ ਵਰਕਸ਼ਾਪ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਦੱਸਿਆ ਕਿ ਏ. ਆਰ., ਵੀ. ਆਰ. ਤੇ ਆਰਟੀਫਿਸ਼ਲ ਇੰਟੈਲੀਜੈਂਸ ਕਿਵੇਂ ਇਹ ਤਕਨਾਲੋਜੀ ਸਿੱਖਿਆ, ਮੈਡੀਕਲ, ਗੇਮਿੰਗ ਤੇ ਇੰਡਸਟਰੀਅਲ ਟ੍ਰੇਨਿੰਗ ਵਿੱਚ ਵਰਤੀ ਜਾ ਰਹੀ ਹੈ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਥ੍ਰੀ ਡੀ ਮਾਡਲਿੰਗ, ਐਨੀਮੇਸ਼ਨ ਤੇ ਵਰਚੂਅਲ ਐਨਵਾਇਰਨਮੈਂਟ ਤਿਆਰ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ | ਪ੍ਰੈਕਟੀਕਲ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਆਧੁਨਿਕ ਲੈਬਜ਼ ਵਿਚ ਲੈ ਜਾਇਆ ਗਿਆ, ਜਿਥੇ ਉਨ੍ਹਾਂ ਨੇ ਵੀ. ਆਰ. ਹੈਡਸੈਟ ਤੇ ਹੋਰ ਉਪਕਰਨਾਂ ਦੀ ਮਦਦ ਨਾਲ ਵਰਚੁਅਲ ਦੁਨੀਆ ਦਾ ਤਜ਼ਰਬਾ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਵੱਖ-ਵੱਖ ਟੈਕਨੌਲੋਜੀ ਲੈਬਜ਼ ਦਾ ਵੀ ਦੌਰਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਵਿਚਕਾਰ ਇੰਟਰੈਕਟਿਵ ਸੈਸ਼ਨ ਵੀ ਕਰਵਾਇਆ | ਪ੍ਰੋ. ਸੰਦੀਪ ਕੌਰ ਨੇ ਕਿਹਾ ਕਿ ਇਹ ਵਰਕਸ਼ਾਪ ਵਿਦਿਆਰਥੀਆਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਈ ਹੈ | ਵਿਦਿਆਰਥੀਆਂ ਨੇ ਇਸ ਵਰਕਸ਼ਾਪ ਨੂੰ ਆਪਣੇ ਕਰੀਅਰ ਲਈ ਬਹੁਤ ਹੀ ਲਾਭਦਾਇਕ ਦੱਸਿਆ | ਇਸ ਮੌਕੇ ਪ੍ਰੋ. ਅਮਨਜੀਤ ਸਿੰਘ, ਪ੍ਰੋ. ਕਮਲੇਸ਼, ਪ੍ਰੋ. ਇੰਦਰਜੀਤ ਕੌਰ ਤੇ ਪ੍ਰੋ. ਹਰਮਨ ਮੋਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਬੀ. ਬੀ. ਏ. ਦੀਆਂ ਵਿਦਿਆਰਥਣਾਂ ਦੀ ਯੂਨੀਵਰਸਿਟੀ ਨਤੀਜਿਆਂ 'ਚ ਬੇਹਤਰੀਨ ਕਾਰਗੁਜ਼ਾਰੀ ਅਗਲੀ ਖ਼ਬਰ ਨਾਮ ਸ਼ਬਦ ਦੇ ਸਿਮਰਨ ਨਾਲ ਹੀ ਮਨੁੱਖੀ ਜਾਮਾ ਸਫਲ ਹੋਵੇਗਾ-ਸੁਆਮੀ ਚੇਤਨਾ ਨੰਦ
Ad Position 24