ਬਲਾਚੌਰ, 8 ਮਈ (ਨਰੇਸ਼ ਧੌਲ)-ਬਲਾਚੌਰ ਮਾਰਕੀਟ ਕਮੇਟੀ ਦਫ਼ਤਰ ਦੇ ਦੂਜੀ ਸਾਈਡ ਬਲਾਚੌਰ ਤੋਂ ਭੱਦੀ ਮੁੱਖ ਸੜਕ ਦੇ ਕਿਨਾਰੇ ਸੀਵਰੇਜ ਦੇ ਓਵਰਫਲੋਅ ਹੁੰਦੇ ਗੰਦੇ ਪਾਣੀ ਕਾਰਨ ਦੁਕਾਨਦਾਰ ਤੇ ਰਾਹਗੀਰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਦੁਕਾਨਦਾਰਾਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਨਿਕਾਸੀ ਵਾਲਾ ਪਾਇਪ ਬੰਦ ਹੋਣ ਕਾਰਨ ਗੰਦਾ ਪਾਣੀ ਓਵਰਫਲੋਅ ਹੋ ਕੇ ਸੜਕ ਦੇ ਕਿਨਾਰੇ ਦੁਕਾਨਾਂ ਦੇ ਅੱਗੇ ਤੋਂ ਹੋ ਕੇ ਨਾਲੇ ਵਿਚ ਪੈ ਰਿਹਾ ਹੈ | ਬਦਬੂ ਮਾਰ ਰਹੇ ਇਸ ਗੰਦੇ ਪਾਣੀ ਨਾਲ ਜਿਥੇ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ ਉਥੇ ਰਾਹਗੀਰਾਂ ਨੂੰ ਵੀ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਇਸ ਗੰਦੀ ਬਦਬੂ ਕਾਰਨ ਦੁਕਾਨਦਾਰਾਂ ਦਾ ਕੰਮ ਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਮਿਊਾਸੀਪਲ ਕਮੇਟੀ ਬਲਾਚੌਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਓਵਰਫਲੋਅ ਹੋ ਰਹੇ ਗੰਦੇ ਪਾਣੀ ਨੂੰ ਤੁਰੰਤ ਬੰਦ ਕਰਕੇ ਇਸ ਸਮੱਸਿਆ ਦਾ ਪੱਕੇ ਤੌਰ 'ਤੇ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਹਿਸੂਸ ਹੋ ਸਕੇ |