ਬਲਾਚੌਰ, 8 ਮਈ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਬੇਅਦਬੀਆਂ ਦੀਆਂ ਘਟਨਾਵਾਂ ਰੋਕਣ ਲਈ ਬਣਾਇਆ ਕਾਨੂੰਨ ਗਵਰਨਰ ਦੀ ਮੋਹਰ ਲੱਗਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਸ਼ੁਕਰਾਨਾ ਯਾਤਰਾ ਕੱਢੀ ਜਾ ਰਹੀ ਹੈ | ਇਹ ਪ੍ਰਗਟਾਵਾ ਯੂਥ ਵਿੰਗ ਦੇ ਜਨਰਲ ਸਕੱਤਰ ਤੇ ਡਾਇਰੈਕਟਰ ਯੁਵਕ ਸੇਵਾਵਾਂ ਬੋਰਡ ਪੰਜਾਬ ਸਰਕਾਰ ਚੌਧਰੀ ਸੰਜੀਵ ਚੇਚੀ ਨੇ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਪੰਜਾਬ ਅੰਦਰ ਹੋ ਰਹੀਆਂ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਜੜ੍ਹ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਸਖ਼ਤ ਕਾਨੂੰਨ ਪਾਸ ਹੋਣ ਤੋਂ ਬਾਅਦ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਸ਼ੁਕਰਾਨਾ ਯਾਤਰਾ ਕੱਢੀ ਜਾ ਰਹੀ ਹੈ | ਇਹ ਯਾਤਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਹੋ ਕੇ ਪੂਰੇ ਪੰਜਾਬ ਵਿਚ ਜਾਵੇਗੀ, ਜਿਸ ਦਾ ਸਮਰਥਨ ਪੂਰੇ ਪੰਜਾਬ ਦੀਆਂ ਸੰਗਤਾਂ ਵਲੋਂ ਉਤਸ਼ਾਹ ਨਾਲ ਕੀਤਾ ਜਾ ਰਿਹਾ ਹੈ ਜਿਸ ਸਦਕਾ ਲੋਕਾਂ ਦੇ ਵਿਚ ਮੁੱਖ ਮੰਤਰੀ ਪੰਜਾਬ ਦੇ ਸਵਾਗਤ ਦੇ ਲਈ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ |