26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

'ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਅੰਬੇਡਕਰ' ਨਗਰ ਕੌਂਸਲ ਚੋਣਾਂ 'ਚ ਆਪਣੇ ਉਮੀਦਵਾਰ ਦੇਵੇਗੀ-ਰੋਹਨ ਚੱਢਾ

Ad Position 21
No active advertisement
ਅਜੀਤ ਡੈਸਕ 09-05-2026
ਰਾਹੋਂ, 8 ਮਈ (ਉਂਕਾਰ ਸਿੰਘ ਰਾਠੋਰ)-ਜਾਣਕਾਰੀ ਦਿੰਦੇ ਹੋਏ ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਦੇ ਪ੍ਰਧਾਨ ਰੋਹਨ ਚੱਢਾ ਨੇ ਦੱਸਿਆ ਕਿ ਆ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਡੀ. ਪੀ. ਆਈ. ਪਾਰਟੀ ਆਪਣੇ ਉਮੀਦਵਾਰ ਦੇਵੇਗੀ | ਉਨ੍ਹਾਂ ਕਿਹਾ ਕਿ ਪਿਛਲੀ ਕੌਂਸਲ ਦੌਰਾਨ ਸ਼ਹਿਰ ਅੰਦਰ ਕੋਈ ਵੀ ਵੱਡੇ ਪੱਧਰ 'ਤੇੇ ਵਿਕਾਸ ਕਾਰਜ ਨਹੀਂ ਕੀਤੇ ਗਏ | ਸ਼ਹਿਰ ਵਿਚ ਸਫਾਈ ਦਾ ਮੁੱਦਾ ਤੇ ਨਗਰ ਕੌਂਸਲ ਵਿਚ ਸਫਾਈ ਕਰਮਚਾਰੀਆਂ ਨੂੰ ਤਨਖਾਹਾਂ ਨਾ ਮਿਲਣਾ ਪਿਛਲੇ ਸਮੇਂ ਵਿਚ ਚਿੰਤਾ ਦਾ ਵਿਸ਼ਾ ਰਿਹਾ ਹੈ ਇੱਥੋਂ ਤੱਕ ਕਿ ਮੁਲਾਜ਼ਮਾਂ ਨੂੰ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਲਗਾਉਣੇ ਪਏ | ਸ਼ਹਿਰ ਅੰਦਰ ਸਿਵਲ ਹਸਪਤਾਲ 'ਚ ਡਾਕਟਰਾਂ ਦੀ ਕਮੀ ਹੋਣ ਕਾਰਨ ਵੀ ਸ਼ਹਿਰ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਹਾਲਾਤਾਂ ਤੇ ਮੁੱਦਿਆਂ ਨੂੰ ਵੇਖਦੇ ਹੋਏ ਡੀ. ਪੀ. ਆਈ. ਪਾਰਟੀ ਨਗਰ ਕੌਂਸਲ ਚੋਣਾਂ 'ਚ ਆਪਣੇ ਉਮੀਦਵਾਰ ਦੇਵੇਗੀ |
Ad Position 22
No active advertisement
ਪਿਛਲੀ ਖ਼ਬਰ ਸਾਹਦੜਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਮੁੱਖ ਮੰਤਰੀ ਸ਼ੁਕਰਾਨਾ ਯਾਤਰਾ ਲਈ ਸੰਗਤਾਂ 'ਚ ਭਾਰੀ ਉਤਸਾਹ-ਸੰਜੀਵ ਚੇਚੀ
Ad Position 24