26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨੇ ਮਾਨਵਤਾ ਦੀ ਸੇਵਾ ਦੇ 10 ਸਾਲ ਕੀਤੇ ਪੂਰੇ ਪ੍ਰਸ਼ਾਸਨ ਤੇ ਰਾਜਪਾਲ ਵਲੋਂ ਮਿਲ ਚੁੱਕਾ ਹੈ ਸਨਮਾਨ

Ad Position 21
No active advertisement
ਅਜੀਤ ਡੈਸਕ 09-05-2026
ਨਵਾਂਸ਼ਹਿਰ, 8 ਮਈ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨੇ ਮਾਨਵਤਾ ਦੀ ਸੇਵਾ ਦੇ 10 ਸਾਲ ਸਫਲਤਾਪੂਰਵਕ ਪੂਰੇ ਕਰ ਲਏ ਹਨ | ਇਸ ਮੌਕੇ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੇ ਸੰਗਤੀ ਰੂਪ ਵਿਚ ਕੀਰਤਨ ਸਮਾਗਮ ਕਰਵਾਏ ਗਏ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ 10 ਸਾਲ ਪਹਿਲਾਂ ਇਕ ਨਿਮਾਣੇ ਜਿਹੇ ਯਤਨ ਵਜੋਂ ਸ਼ੁਰੂ ਕੀਤੀ ਗਈ ਇਹ ਸੇਵਾ ਅੱਜ ਇਕ ਵਿਸ਼ਾਲ ਲਹਿਰ ਬਣ ਚੁੱਕੀ ਹੈ | ਪ੍ਰਧਾਨ ਥਾਂਦੀ ਨੇ ਦੱਸਿਆ ਕਿ ਸੁਸਾਇਟੀ ਨੇ ਗੁਰਦੁਆਰਾ ਸਿੰਘ ਸਭਾ ਵਿਖੇ ਸਸਤੀਆਂ ਦਵਾਈਆਂ ਦੀ ਡਿਸਪੈਂਸਰੀ ਤੋਂ ਸ਼ੁਰੂਆਤ ਕੀਤੀ ਸੀ, ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ਨੂੰ ਮਹਿੰਗੇ ਟੈਸਟਾਂ ਤੋਂ ਨਿਜਾਤ ਦਿਵਾਉਣ ਲਈ ਚੈਰੀਟੇਬਲ ਲੈਬਾਰਟਰੀ ਸਥਾਪਿਤ ਕੀਤੀ ਗਈ | ਉਨ੍ਹਾਂ ਕਿਹਾ, 'ਸਾਡਾ ਮੁੱਖ ਮਕਸਦ ਲੋੜਵੰਦਾਂ ਦੀ ਸਾਰ ਲੈਣਾ ਸੀ | ਕੋਰੋਨਾ ਕਾਲ ਵਰਗੇ ਭਿਆਨਕ ਸਮੇਂ ਵਿਚ ਵੀ ਸੇਵਾਦਾਰਾਂ ਨੇ ਦਿਨ-ਰਾਤ ਇਕ ਕਰਕੇ ਲੋਕਾਂ ਦੀ ਮਦਦ ਕੀਤੀ, ਜਿਸ ਦੀ ਸ਼ਲਾਘਾ ਜ਼ਿਲ੍ਹਾ ਪ੍ਰਸ਼ਾਸਨ ਤੋਂ ਲੈ ਕੇ ਪੰਜਾਬ ਦੇ ਰਾਜਪਾਲ ਤੱਕ ਕਰ ਚੁੱਕੇ ਹਨ | ਉਨ੍ਹਾਂ ਅੱਗੇ ਦੱਸਿਆ ਕਿ ਸੁਸਾਇਟੀ ਵਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ਸਫਾਈ ਅਭਿਆਨ ਤੇ ਵਾਤਾਵਰਨ ਸੰਭਾਲ ਲਈ ਬੂਟੇ ਲਗਾਉਣ ਦੀ ਸੇਵਾ ਨਿਰੰਤਰ ਜਾਰੀ ਹੈ | ਉਨ੍ਹਾਂ ਸੁਸਾਇਟੀ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ, ਸ਼ਹਿਰ ਦੀ ਸੁੰਦਰਤਾ ਅਤੇ ਵਾਤਾਵਰਨ ਦੀ ਸੰਭਾਲ ਲਈ ਡਿਵਾਈਡਰਾਂ 'ਤੇ ਬੂਟੇ ਲਗਾਏ ਗਏ ਹਨ, ਜਿਨ੍ਹਾਂ ਦੀ ਪੂਰੀ ਦੇਖਭਾਲ ਸੁਸਾਇਟੀ ਦੇ ਸੇਵਾਦਾਰਾਂ ਵਲੋਂ ਖੁਦ ਕੀਤੀ ਜਾਂਦੀ ਹੈ | ਇਸ ਮੌਕੇ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਖਾਲਸਾ ਨੇ ਸੁਸਾਇਟੀ ਦੇ 10 ਸਾਲਾਂ ਦੌਰਾਨ ਜੁੜੀਆਂ ਸਮੂਹ ਸੰਗਤਾਂ ਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਚਾਹ-ਪਕੌੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਪਿ੍ਤਪਾਲ ਸਿੰਘ ਹਵੇਲੀ, ਮੰਗਲ ਸਿੰਘ ਬੈਂਸ, ਕਰਮਜੀਤ ਸਿੰਘ ਸੋਢੀ. ਮਨਜੀਤ ਸਿੰਘ, ਰਾਹੁਲ ਸਿੰਘ, ਅਵਤਾਰ ਕੌਰ-ਗੁਰੂ ਕੀ ਰਸੋਈ, ਰਾਜਵਿੰਦਰ ਕੌਰ ਥਾਂਦੀ, ਸੁਰਜੀਤ ਕੌਰ, ਅਜ਼ਾਦ, ਇੰਦਰਜੀਤ ਸਿੰਘ, ਜਤਿੰਦਰ ਸਿੰਘ, ਹਰਵਿੰਦਰ ਸਿੰਘ, ਸਤਪਾਲ ਸਿੰਘ ਭਾਟੀਆ, ਅਮਨਦੀਪ ਸਿੰਘ, ਬਲਜੀਤ ਕੌਰ, ਗੁਰਪ੍ਰੀਤ ਕੌਰ, ਹਰਦੀਪ ਕੌਰ ਬੇਦੀ, ਜਸਵੰਤ ਸਿੰਘ ਭੱਟੀ, ਜਸਮੀਨ ਕੌਰ, ਸੁਰਿੰਦਰ ਕੌਰ, ਦੀਪਕ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਦਫ਼ਤਰ ਨੂੰ ਜਾਣ ਵਾਲੀ ਗਲੀ ਹੋਈ ਮੁਕੰਮਲ ਅਗਲੀ ਖ਼ਬਰ ਸਾਹਦੜਾ ਵਿਖੇ ਜਾਗਰੂਕਤਾ ਕੈਂਪ ਲਗਾਇਆ
Ad Position 24