ਬੰਗਾ, 8 ਮਈ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਤੇ ਵਿਸ਼ਵ ਥੈਲੇਸੀਮੀਆ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ, ਜਿਥੇ 25 ਖੂਨਦਾਨੀ ਵਲੰਟੀਅਰਾਂ ਨੇ ਖੂਨਦਾਨ ਕੀਤਾ | ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ, ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਪਰਵੀਨ ਕੁਮਾਰ ਤੇ ਪ੍ਰਾਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ ਨੇ ਰੈੱਡ ਕਰਾਸ ਤੇ ਵਿਸ਼ਵ ਥੈਲੇਸੀਮੀਆ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸੇ ਤਰ੍ਹਾਂ ਸਾਨੂੰ ਖੂਨਦਾਨ ਤੇ ਥੈਲੇਸੀਮੀਆ ਸੰਬੰਧੀ ਵੀ ਆਮ ਲੋਕਾਈ 'ਚ ਜਾਗਰੂਕਤਾ ਪੈਦਾ ਕਰਨ ਦੀ ਬਹੁਤ ਲੋੜ ਹੈ, ਕਿਉਂਕਿ ਇਹ ਮਨੁੱਖਤਾ ਦੀ ਇਕ ਮਹੱਤਵਪੂਰਨ ਨਿਸ਼ਕਾਮ ਸੇਵਾ ਹੈ | ਇਸ ਮੌਕੇ ਉਨ੍ਹਾਂ ਨੇ ਖੂਨਦਾਨੀਆਂ ਨੂੰ ਯਾਦ ਚਿੰਨ੍ਹ ਤੇ ਸਨਮਾਨ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ | ਇਸ ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵਲੋਂ ਵਿਸ਼ਵ ਥੈਲੇਸੀਮੀਆ ਦਿਵਸ 'ਤੇ ਜਾਗਰੂਕਤਾ ਪੋਸਟਰ ਪੇਸ਼ਕਾਰੀ ਕੀਤੀ ਗਈ | ਕੈਂਪ ਦੌਰਾਨ ਪ੍ਰਾਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ (82ਵੀਂ ਵਾਰ ਖੂਨਦਾਨ) ਤੇ ਉਨ੍ਹਾਂ ਦੇ ਬੇਟੇ ਈਸ਼ਵਰ ਸਿੰਘ ਬਾਜਵਾ ਨੇ (12ਵੀ ਵਾਰ ਖੂਨਦਾਨ) ਇਕੱਠੇ ਖੂਨਦਾਨ ਕਰਕੇ ਸਮੂਹ ਖੂਨਦਾਨੀਆਂ ਲਈ ਪ੍ਰਰੇਣਾ ਸਰੋਤ ਬਣੇ | ਸਵੈ ਇਛੱਕ ਖੂਨਦਾਨ ਕੈਂਪ ਵਿਚ ਜਗਜੀਤ ਸਿੰਘ ਸੋਢੀ ਮੀਤ ਸਕੱਤਰ ਟਰੱਸਟ, ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਡਾ. ਰਾਹੁਲ ਗੋਇਲ ਬੀ. ਟੀ. ਓ., ਸ਼ਰਨਜੀਤ ਸਿੰਘ ਸੈਕਟਰੀ ਰੋਟਰੀ ਕਲੱਬ, ਰਾਜ ਬਜਾੜ ਸਾਬਕਾ ਪ੍ਰਧਾਨ, ਜਸਵਿੰਦਰ ਸਿੰਘ ਮਾਨ ਐਮ. ਸੀ. ਬੰਗਾ, ਸੁਰਿੰਦਰ ਸਿੰਘ ਢੀਂਡਸਾ, ਸੁਨੀਲ ਕੁਮਾਰ ਐਸ. ਡੀ. ਐਮ. ਦਫਤਰ ਬੰਗਾ, ਅਮਨਦੀਪ ਘਈ, ਸੰਦੀਪ ਕੁਮਾਰ, ਇੰਦਰਜੀਤ ਸਿੰਘ ਸੈਣੀ, ਮਨਵਿੰਦਰ ਸਿੰਘ, ਅਨਮੋਲਦੀਪ ਸਿੰਘ, ਅਕੁੰਸ਼ ਕੁਮਾਰ ਖਟਕੜ ਕਲਾਂ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ, ਰਜਨਦੀਪ ਕੌਰ ਟੈਕਨੀਸ਼ੀਅਨ, ਤਾਨੀਆ ਟੈਕਨੀਸ਼ੀਅਨ ਤੇ ਈਸ਼ਵਰ ਸਿੰਘ ਬਾਜਵਾ ਵੀ ਹਾਜ਼ਰ ਸਨ |