ਮਜਾਰੀ/ਸਾਹਿਬਾ, 8 ਮਈ (ਨਿਰਮਲਜੀਤ ਸਿੰਘ ਚਾਹਲ)-ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਸਿੰਘ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੀ. ਐੱਚ. ਸੀ. ਸੜੋਆ ਦੇ ਕਰਮਚਾਰੀਆਂ ਵਲੋਂ ਕਸਬਾ ਮਜਾਰੀ ਵਿਖੇ ਡੇਂਗੂ ਦੇ ਬਚਾਅ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਟੀਮ ਮੈਂਬਰਾਂ ਨੂੰ ਨਾਲ ਲੈ ਕੇ ਪਿੰਡ ਮਜਾਰੀ ਵਿਖੇ ਘਰ-ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਅਤੇ ਡੇਂਗੂ ਦੇ ਬਚਾਅ ਤੇ ਲੱਛਣਾਂ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਏਡੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦੇ ਹਨ | ਡੇਂਗੂ ਦੇ ਲੱਛਣਾਂ ਸੰਬੰਧੀ ਵੀ ਦੱਸਿਆ | ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਬਿੰਦਰ ਕੁਮਾਰ ਤੇ ਪੇਂਡੂ ਸਿਹਤ ਸਫਾਈ ਸੰਮਤੀ ਦੇ ਮੈਂਬਰ ਹਾਜ਼ਰ ਸਨ |