ਪੋਜੇਵਾਲ ਸਰਾਂ, 8 ਮਈ (ਨਵਾਂਗਰਾਈਾ)-ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਇਸ ਵਾਰ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਸੂਬਾ ਪੱਧਰੀ ਜਨਮ ਦਿਹਾੜਾ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਵੇਗੀ | ਇਹ ਜਾਣਕਾਰੀ ਦਿੰਦਿਆ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਸੂਬਾ ਸਲਾਹਕਾਰ ਸਤਪਾਲ ਸਿੰਘ ਧੰਜ਼ਲ ਨੇ ਦੱਸਿਆ ਕਿ ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਹਰ ਸਾਲ ਸੂਬਾ ਪੱਧਰੀ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ ਜਾਂਦਾ ਹੈ ਤੇ ਇਸ ਵਾਰ ਵੀ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਜਨਮ ਦਿਹਾੜਾ ਮਨਾਉਣ ਲਈ ਜਥੇਬੰਦੀ ਦੇ ਹਰ ਮੈਂਬਰ ਅੰਦਰ ਬਹੁਤ ਹੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਠੇਕੇਦਾਰ ਤਰਲੋਚਨ ਸਿੰਘ ਰੀਹਲ, ਪਰਮਜੀਤ ਸਿੰਘ ਬੱਬਰ, ਅਜੀਤ ਸਿੰਘ, ਗੁਰਦੀਪ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ, ਭੀਰਥ ਸਿੰਘ, ਅਵਤਾਰ ਸਿੰਘ, ਦਵਿੰਦਰ ਸਿੰਘ, ਮੁਖਤਿਆਰ ਸਿੰਘ, ਰਜਤ ਕੁਮਾਰ ਆਦਿ ਹਾਜਰ ਸਨ |