17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 10-05-2026
ਰਾਹੋਂ, 9 ਮਈ (ਉਂਕਾਰ ਸਿੰਘ ਰਾਠੋਰ)-ਬੀਤੇ ਕੱਲ੍ਹ ਥਾਣਾ ਰਾਹੋਂ ਪੁਲਿਸ ਵਲੋਂ 25 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਰਾਹੋਂ ਦੇ ਮੁਖੀ ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ 25 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਉਹਨਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਰਾਹੋਂ ਤੋਂ ਬਿਸਤ ਦੁਆਬ ਨਹਿਰ ਦੇ ਨਾਲ-ਨਾਲ ਰਾਹੋਂ ਨਵਾਂਸ਼ਹਿਰ ਮੇਨ ਰੋਡ ਵੱਲ ਦੀ ਪਿੰਡ ਛੋਕਰਾਂ ਵੱਲ ਨੂੰ ਜਾ ਰਹੀ ਸੀ ਤਾਂ ਉੱਥੇ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ ਤੇ ਪੁਲਿਸ ਪਾਰਟੀ ਵਲੋਂ ਸ਼ੱਕ ਦੇ ਆਧਾਰ 'ਤੇ ਉਸ ਕੋਲੋ ਤਲਾਸ਼ੀ ਲੈਣ 'ਤੇ 25 ਨਸ਼ੀਲੀਆਂ ਗੋਲੀਆਂ ਫੜੀਆਂ ਗਈਆਂ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਨੌਜਵਾਨ ਨੂੰ ਗਿ੍ਫਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਖੁਸ਼ਦੀਪ ਉਰਫ਼ ਗੁੰਗਾ ਪੁੱਤਰ ਸ਼ਿਵ ਕੁਮਾਰ ਮੁਹੱਲਾ ਆਰਨਹਾਲੀ, ਥਾਣਾ ਰਾਹੋਂ ਵਜੋਂ ਹੋਈ ਹੈ | ਨੌਜਵਾਨ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ | ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਐਸ. ਐਸ. ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ ਅਗਲੀ ਖ਼ਬਰ ਮੀਨਾ ਸੂੰਢ ਨੂੰ ਹਲਕਾ ਇੰਚਾਰਜ ਲਗਾਉਣ 'ਤੇ ਹਾਈਕਮਾਨ ਦਾ ਧੰਨਵਾਦ-ਸਰਪੰਚ ਰੂਪ ਲਾਲ
Ad Position 24