18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸੁਪਰੀਮ ਕੋਰਟ ਵਿਚ ਵਿਸ਼ੇਸ਼ ਲੋਕ ਅਦਾਲਤ 21, 22 ਤੇ 23 ਅਗਸਤ ਨੂੰ

Ad Position 21
No active advertisement
ਅਜੀਤ ਡੈਸਕ 10-05-2026
ਨਵਾਂਸ਼ਹਿਰ, 9 ਮਈ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਨੇ ਦੱਸਿਆ ਕਿ ਘਰ-ਘਰ ਤੱਕ ਨਿਆਂ ਦੀ ਦੂਰਅੰਦੇਸ਼ੀ ਨੂੰ ਅੱਗੇ ਵਧਾਉਣ ਲਈ ਮੁਹਿੰਮ ਸਮਾਧਾਨ ਸਮਾਗਮ 21 ਅਪ੍ਰੈਲ ਤੋਂ ਚਲਾਇਆ ਗਿਆ ਹੈ | ਜਿਸ ਤਹਿਤ ਸੁਪਰੀਮ ਕੋਰਟ ਆਫ ਇੰਡੀਆ ਵਲੋਂ 21 ਅਗਸਤ, 22 ਅਗਸਤ, 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਣੀ ਹੈ | ਇਸ ਵਿਸ਼ੇਸ਼ ਲੋਕ ਅਦਾਲਤ ਦਾ ਉਦੇਸ਼ ਸੁਪਰੀਮ ਕੋਰਟ ਵਿਚ ਲੰਬਿਤ ਮਾਮਲਿਆਂ ਦਾ ਧਿਰਾਂ ਦੀ ਸਹਿਮਤੀ ਨਾਲ, ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣਾ ਹੈ | ਜਿਨ੍ਹਾਂ ਲੋਕਾਂ ਦੇ ਕੇਸ ਸੁਪਰੀਮ ਕੋਰਟ 'ਚ ਲੰਬਿਤ ਹਨ ਅਤੇ ਉਹ ਦੂਜੀ ਧਿਰ ਨਾਲ ਸਮਝੌਤੇ ਰਾਹੀਂ ਆਪਣੇ ਕੇਸ ਦਾ ਨਿਪਟਾਰਾ ਕਰਵਾਉਣਾ ਚਾਹੁੰਦੇ ਹਨ | ਇਛੁੱਕ ਧਿਰਾਂ ਆਪਣੇ ਨਜ਼ਦੀਕੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼. ਭ. ਸ. ਨਗਰ ਦੇ ਦਫ਼ਤਰ ਨਾਲ ਸੰਪਰਕ ਕਰਕੇ ਆਪਣਾ ਕੇਸ ਵਿਸ਼ੇਸ ਲੋਕ ਅਦਾਲਤ ਵਿਚ ਲਗਵਾ ਸਕਦੇ ਹਨ | ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ. ਭ. ਸ ਨਗਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਬੱਸ ਤੇ ਰੇਤ ਨਾਲ ਭਰੇ ਟਿੱਪਰ ਦੀ ਟੱਕਰ 'ਚ ਬੱਸ ਕੰਡਕਟਰ ਦੀ ਮੌਤ, 17 ਸਵਾਰੀਆਂ ਜ਼ਖ਼ਮੀ ਅਗਲੀ ਖ਼ਬਰ ਜੱਸੀ ਜਠੇਰਿਆਂ ਦੇ ਜੋੜ ਮੇਲੇ ਸੰਬੰਧੀ ਕੁਲਥਮ 'ਚ ਮੀਟਿੰਗ
Ad Position 24