28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਆਰ. ਐਮ. ਬੀ. ਡੀ. ਏ. ਵੀ. ਸੈਂਟੇਨਰੀ ਪਬਲਿਕ ਸਕੂਲ 'ਚ ਮਾਂ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 11-05-2026
ਨਵਾਂਸ਼ਹਿਰ, 10 ਮਈ (ਜਸਬੀਰ ਸਿੰਘ ਨੂਰਪੁਰ)-ਆਰ. ਐਮ. ਬੀ. ਡੀ. ਏ. ਵੀ. ਸੈਂਟੇਨਰੀ ਪਬਲਿਕ ਸਕੂਲ ਨਵਾਂਸ਼ਹਿਰ ਵਿਚ ਮਾਂ ਦਿਵਸ ਮਨਾਇਆ | ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਅਸੈਂਬਲੀ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਪ੍ਰਤੀ ਪਿਆਰ, ਸਤਿਕਾਰ ਤੇ ਧੰਨਵਾਦ ਦੀ ਭਾਵਨਾ ਪ੍ਰਗਟ ਕੀਤੀ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਮਾਂ ਦਿਵਸ ਨਾਲ ਸੰਬੰਧਤ ਭਾਸ਼ਨ, ਕਵਿਤਾਵਾਂ, ਗੀਤ, ਨਾਚ ਤੇ ਮਨਮੋਹਕ ਸਕਿੱਟ ਵੀ ਪੇਸ਼ ਕੀਤੀ ਗਈ | ਛੇਵੀਂ ਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਗਈ ਸਕਿੱਟ ਨੇ ਸਭ ਦਾ ਮਨ ਮੋਹ ਲਿਆ | ਛੋਟੇ ਬੱਚਿਆਂ ਨੇ ਵੀ ਰੰਗ-ਬਰੰਗੇ ਨਾਚਾਂ ਅਤੇ ਮਨਮੋਹਕ ਪੇਸ਼ਕਾਰੀਆਂ ਰਾਹੀਂ ਸਮਾਗਮ ਵਿਚ ਚਾਰ ਚੰਨ ਲਗਾ ਦਿੱਤੇ | ਵਿਦਿਆਰਥੀਆਂ ਨੇ ਮਾਂ ਦਿਵਸ 'ਤੇ ਸੁੰਦਰ ਕਾਰਡ, ਪੋਸਟਰ ਤੇ ਪ੍ਰੇਰਣਾਦਾਇਕ ਸਲੋਗਨ ਤਿਆਰ ਕਰਕੇ ਆਪਣੀਆਂ ਮਾਵਾਂ ਪ੍ਰਤੀ ਪਿਆਰ ਤੇ ਸ਼ੁਕਰਾਨੇ ਦੀ ਭਾਵਨਾ ਪ੍ਰਗਟ ਕੀਤੀ | ਅਸੈਂਬਲੀ ਦੌਰਾਨ ਵਿਦਿਆਰਥੀਆਂ ਵਲੋਂ ਮਾਂ ਦਿਵਸ 'ਤੇ ਇਕ ਵਿਸ਼ੇਸ਼ ਸਹੁੰ ਵੀ ਚੁੱਕੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਆਰ. ਕੇ. ਵਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਤੇ ਸਾਨੂੰ ਹਮੇਸ਼ਾ ਆਪਣੇ ਮਾਤਾ-ਪਿਤਾ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੀ ਮਾਂ ਨੂੰ ਖੁਸ਼ ਰੱਖਣ |
Ad Position 22
No active advertisement
ਪਿਛਲੀ ਖ਼ਬਰ ਜਾਡਲਾ ਮੰਡੀ 'ਚ ਲਿਫ਼ਟਿੰਗ ਠੱਪ ਹੋਣ ਨਾਲ ਆੜ੍ਹਤੀ ਤੇ ਮਜ਼ਦੂਰ ਪ੍ਰੇਸ਼ਾਨ ਬੋਰੀਆਂ ਦੇ ਲੱਗੇ ਅੰਬਾਰ ਤੇ ਮਜ਼ਦੂਰਾਂ ਨੂੰ... ਅਗਲੀ ਖ਼ਬਰ ਚੌਥੀ ਬਰਸੀ 'ਤੇ ਵਿਸ਼ੇਸ਼ ਸਵ. ਠਾ. ਜੋਗਿੰਦਰ ਸਿੰਘ ਮਿਨਹਾਸ
Ad Position 24