28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਜਾਰੀ

Ad Position 21
No active advertisement
ਅਜੀਤ ਡੈਸਕ 11-05-2026
ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਸਕਿਉਰਿਟੀ ਸਕਿੱਲ ਕਾਊਾਸਿਲੰਗ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਐਕਟ 2005 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਸੁਰੱਖਿਆ ਜਵਾਨਾਂ, ਸੁਰੱਖਿਆ ਸੁਪਰਵਾਈਜ਼ਰਾਂ ਅਤੇ ਸੁਰੱਖਿਆ ਅਧਿਕਾਰੀਆਂ ਦੀ ਭਰਤੀ ਸੰਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ਸਥਾਈ ਨਿਯੁਕਤੀ ਕੀਤੀ ਜਾਵੇਗੀ | ਇਸ ਸੰਬੰਧੀ ਸਰਹਿੰਦ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਅਸਿਸਟੈਂਟ ਕਮਾਡੈਂਟ ਉਂਕਾਰ ਚੰਦ ਨੇ ਦੱਸਿਆ ਕਿ 11 ਮਈ ਨੂੰ ਬੰਗਾ, 12 ਨੂੰ ਸੜੋਆ, 13 ਨੂੰ ਬਲਾਚੌਰ ਤੇ 14 ਮਈ ਨੂੰ ਨਵਾਂ ਸ਼ਹਿਰ (ਸਾਰੇ ਬੀ. ਡੀ. ਪੀ. ਓ. ਦਫ਼ਤਰਾਂ ਵਿਚ) ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਕੈਂਪ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਭਰਤੀ ਪ੍ਰਕਿਰਿਆ 'ਚ ਸ਼ਾਮਿਲ ਹੋਣ ਵਾਲੇ ਨੌਜਵਾਨ 10ਵੀਂ ਪਾਸ, ਉਮਰ 19 ਤੋਂ 40 ਸਾਲ ਅਤੇ ਕੱਦ 168 ਸੈਂ. ਮੀ. ਹੋਣਾ ਚਾਹੀਦਾ ਹੈ | ਉਮੀਦਵਾਰ ਵਿੱਦਿਅਕ ਯੋਗਤਾ, ਪਾਸਪੋਰਟ ਸਾਈਜ਼ ਦੀਆਂ ਤਸਵੀਰਾਂ ਤੇ ਅਰਜ਼ੀ ਪੱਤਰ ਸਮੇਤ 350 ਰੁਪਏ ਫ਼ੀਸ ਨਾਲ ਭਾਗ ਲੈ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਇਨਸਾਫ਼ ਦੀ ਆਵਾਜ਼ ਜਥੇਬੰਦੀ ਦੀ ਬੰਗਾ 'ਚ ਸੰਘਰਸ਼ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਪਰਲ ਫਾਇਨੈਂਸ ਕੰਪਨੀ ਦੇ ਨਿਵੇਸ਼ਕਾ... ਅਗਲੀ ਖ਼ਬਰ ਜਾਡਲਾ ਮੰਡੀ 'ਚ ਲਿਫ਼ਟਿੰਗ ਠੱਪ ਹੋਣ ਨਾਲ ਆੜ੍ਹਤੀ ਤੇ ਮਜ਼ਦੂਰ ਪ੍ਰੇਸ਼ਾਨ ਬੋਰੀਆਂ ਦੇ ਲੱਗੇ ਅੰਬਾਰ ਤੇ ਮਜ਼ਦੂਰਾਂ ਨੂੰ...
Ad Position 24