28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਜ਼ਿਲ੍ਹਾ ਕੋਰਟ ਕੰਪਲੈਕਸ, ਸ. ਭ. ਸ. ਨਗਰ ਵਿਖੇ ਲੱਗੀ ਕੌਮੀ ਲੋਕ ਅਦਾਲਤ 'ਚ 10756 ਕੇਸਾਂ ਦਾ ਕੀਤਾ ਨਿਪਟਾਰਾ

Ad Position 21
No active advertisement
ਅਜੀਤ ਡੈਸਕ 11-05-2026
ਨਵਾਂਸ਼ਹਿਰ, 10 ਮਈ (ਜਸਬੀਰ ਸਿੰਘ ਨੂਰਪੁਰ)-ਨੈਸ਼ਨਲ ਲੀਗਲ ਸਰਵਿਸਜ਼ ਅਥਾਰਿਟੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ. ਏ. ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਹੇਠ ਤੇ ਸਿਵਲ ਜੱਜ ਸੀਨੀਅਰ ਡਿਵੀਜਨਸ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ, ਸ. ਭ. ਸ. ਨਗਰ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ | ਇਸ ਮੌਕੇ ਜ਼ਿਲ੍ਹਾ ਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਤਿੰਦਰ ਪਾਲ ਸਿੰਘ ਖੁਰਮੀ ਵਲੋਂ ਕੌਮੀ ਲੋਕ ਅਦਾਲਤ ਦੇ ਸਾਰੇ ਬੈਂਚਾਂ ਦਾ ਜ਼ਾਇਜਾ ਲਿਆ | ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਲਗਾਏ ਗਏ 9 ਬੈਚਾਂ ਵਲੋਂ ਵੱਖ-ਵੱਖ ਤਰ੍ਹਾਂ ਦੇ 11245 ਕੇਸਾਂ 'ਚੋਂ 10756 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ 'ਤੇ ਨਿਪਟਾਰਾ ਕਰਦਿਆਂ 10 ਕਰੋੜ 54 ਲੱਖ 42 ਹਜ਼ਾਰ 871 ਰੁਪਏ ਦੇ ਅਵਾਰਡ ਸੁਣਾਏ ਗਏ | ਇਹ ਜਾਣਕਾਰੀ ਦਿੰਦਿਆ ਹੋਇਆ ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਵਲੋਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਕੇਸਾਂ ਦੀ ਸੁਣਵਾਈ ਲਈ ਜ਼ਿਲ੍ਹਾ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਪੱਧਰ 'ਤੇ 9 ਬੈਂਚ ਲਗਾਏ ਗਏ ਸਨ | ਨੈਸ਼ਨਲ ਲੋਕ ਅਦਾਲਤ ਦੌਰਾਨ ਚੇਅਰਮੈਨ ਸਥਾਈ ਲੋਕ ਅਦਾਲਤ ਜਨ-ਉਪਯੋਗੀ ਸੇਵਾਵਾਂ ਅਸ਼ੋਕ ਕਪੂਰ, ਪਿ੍ੰਸੀਪਲ ਜੱਜ, ਫੈਮਿਲੀ ਕੋਰਟ, ਸ਼ਹੀਦ ਭਗਤ ਸਿੰਘ ਨਗਰ ਬਲਜਿੰਦਰ ਸਿੰਘ ਮਾਨ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-1 ਮਿਸ. ਅਪਰਾਜਿਤਾ ਜੋਸ਼ੀ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾ. ਗਗਨਦੀਪ ਕੌਰ, ਸਿਵਲ ਜੱਜ ਸੀਨੀਅਰ ਡਿਵੀਜਨ, ਮਿਸ ਪਰਵਿੰਦਰ ਕੌਰ, ਸੀ. ਜੇ. ਐਮ. ਮਹੇਸ਼ ਕੁਮਾਰ, ਵਧੀਕ ਸਿਵਲ ਜੱਜ ਸੀਨੀਅਰ ਡੀਵੀਜ਼ਨ ਰਵੀ ਪਾਲ ਸਿੰਘ ਭਾਰਦਵਾਜ, ਸਿਵਲ ਜੱਜ ਜੂਨੀਅਰ ਡੀਵੀਜ਼ਨ ਮਿਸ ਤੁਸ਼ਾਰ ਕੌਰ ਥਿੰਦ, ਸਿਵਲ ਜੱਜ ਜੂਨੀਅਰ ਡੀਵੀਜ਼ਨ ਤਰਨਦੀਪ ਕੌਰ ਦੀਆਂ ਅਦਾਲਤਾਂ ਵਲੋਂ ਇਸ ਕੌਮੀ ਲੋਕ ਅਦਾਲਤ ਵਿਚ ਲੱਗੇ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਦੋਵੇ ਧਿਰਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਅਤੇ ਇਸ ਤੋਂ ਇਲਾਵਾ ਇਨ੍ਹਾਂ ਬੈਚਾਂ ਦੇ ਨਾਲ ਮੈਂਬਰ ਦੇ ਤੌਰ ਐਡਵੋਕੇਟਜ਼, ਐਨ. ਜੀ. ਓ. ਮੈਂਬਰ ਸ਼ਾਮਿਲ ਸਨ | ਇਸ ਮੌਕੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਵਲੋਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮਕਸਦ ਦੋਵਾਂ ਧਿਰਾਂ ਦਾ ਆਪਸੀ ਸਮਝੌਤੇ ਅਤੇ ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ |
Ad Position 22
No active advertisement
ਪਿਛਲੀ ਖ਼ਬਰ ਦਿਲਬਾਗ ਰਾਏ ਮੀਲੂ ਚਾਂਦਪੁਰ ਰੁੜਕੀ ਦੀ ਆਤਮਿਕ ਸ਼ਾਂਤੀ ਲਈ ਭੋਗ ਅੱਜ ਅਗਲੀ ਖ਼ਬਰ ਕਟਾਰੀਆਂ ਦਾਣਾ ਮੰਡੀ 'ਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਨ ਆੜ੍ਹਤੀਏ ਤੇ ਮਜ਼ਦੂਰਾਂ ਵਲੋਂ ਚੱਕਾ ਜਾਮ ਕਰਨ ਦੀ ਚਿਤਾਵਨੀ-ਦਿ...
Ad Position 24