06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬਲਾਚੌਰ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 12-05-2026
ਬਲਾਚੌਰ, 11 ਮਈ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜਿਆਂ ਦੌਰਾਨ ਬਲਾਚੌਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਹਰਮਨਿੰਦਰ ਕੌਰ ਤੇ ਚੇਅਰਮੈਨ ਐਚ. ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਕੁਲ 84 ਵਿਦਿਆਰਥੀ ਨੇ ਇਮਤਿਹਾਨ ਦਿੱਤਾ ਸੀ, ਜਿਨ੍ਹਾਂ 'ਚੋਂ 84 ਹੀ ਪਹਿਲੀ ਪੁਜ਼ੀਸ਼ਨ ਵਿਚ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਨਿਤਾਸ਼ਾ ਰਾਜ ਪੁੱਤਰੀ ਜਗਤਾਰ ਰਾਮ ਨੇ 90.77 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਸੁਮੇਧਾ ਬੰਗੜ ਪੁੱਤਰੀ ਰਾਮ ਕਿਸ਼ਨ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਨੀਤਿਕਾ ਸੁਮਨ ਪੁੱਤਰੀ ਸੰਜੀਵ ਕੁਮਾਰ ਨੇ 86.31 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਸਕੂਲ ਸਟਾਫ਼ ਵਲੋਂ ਕਰਵਾਈ ਸਖ਼ਤ ਮਿਹਨਤ ਦੀ ਭਰਪੂਰ ਪ੍ਰਸ਼ੰਸਾ ਕੀਤੀ, ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ |
Ad Position 22
No active advertisement
ਪਿਛਲੀ ਖ਼ਬਰ ਪੌੜ ਜਠੇਰਿਆਂ ਦਾ ਜੋੜ ਮੇਲਾ 24 ਨੂੰ ਅਗਲੀ ਖ਼ਬਰ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਚਾਲਕ ਜ਼ਖ਼ਮੀ
Ad Position 24