ਬਲਾਚੌਰ, 11 ਮਈ (ਨਰੇਸ਼ ਧੌਲ)-ਬਲਾਚੌਰ ਦੇ ਨਗਰ ਕੌਂਸਲ ਦਫ਼ਤਰ ਨਜ਼ਦੀਕ ਨੋਵਾ ਹਸਪਤਾਲ ਵਲੋਂ ਮਹਾਰਾਣਾ ਪ੍ਰਤਾਪ ਜੈਅੰਤੀ 'ਤੇ ਬਜਾਜ ਪੇਲੈਸ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ | ਜਾਣਕਾਰੀ ਦਿੰਦਿਆਂ ਹੋਇਆਂ ਡਾ. ਪੀਯੂਸ਼ ਚੋਪੜਾ ਐਮ. ਡੀ. ਮੈਡੀਸਨ, ਡਾ. ਮਨਮੀਤ ਨਾਗਰਾ ਐਮਰਜੈਂਸੀ ਐਂਡ ਕਿ੍ਟੀਕਲ ਮੈਡੀਸਨ ਨੇ ਦੱਸਿਆ ਕਿ ਕੈਂਪ ਦੌਰਾਨ ਲਗਪਗ 103 ਦੇ ਕਰੀਬ ਲੋਕਾਂ ਨੇ ਆਪਣੀ ਜਾਂਚ ਕਰਵਾ ਕੇ ਮੁਫ਼ਤ ਦਵਾਈਆਂ ਪ੍ਰਾਪਤ ਕੀਤੀਆਂ | ਇਸ ਮੌਕੇ ਨੋਵਾ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਹਰਪ੍ਰੀਤ ਸਿੰਘ ਧਾਮੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਉਨ੍ਹਾਂ ਦੇ ਹਸਪਤਾਲ ਵਲੋਂ ਵੱਖ-ਵੱਖ ਕੈਂਪ ਲਗਾਏ ਜਾਣਗੇ | ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਲਗਾਏ ਜਾਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਨੋਵਾ ਹਸਪਤਾਲ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ |