ਮੁਕੰਦਪੁਰ, 11 ਮਈ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ. ਕਾਮ ਸਮੈਸਟਰ ਪੰਜਵਾਂ ਦੇ ਨਤੀਜਿਆਂ 'ਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਕਾਲਜ ਪਿ੍ੰਸੀਪਲ ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਜਸਕਰਨ ਕੌਰ ਪੁੱਤਰੀ ਬਲਵੀਰ ਰਾਮ ਵਾਸੀ ਮਸਾਣੀ ਨੇ 80 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ | ਵਿਦਿਆਰਥਣ ਨੀਤਿਕਾ ਸਪੁੱਤਰੀ ਸੰਗਤ ਸਿੰਘ ਵਾਸੀ ਜੱਜਾਂ ਖੁਰਦ ਨੇ 74.3 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ 'ਚੋਂ ਦੂਜਾ ਸਥਾਨ ਹਾਸਿਲ ਕੀਤਾ | ਵਿਦਿਆਰਥਣਾਂ ਯੁਗਵੀਰ ਕੌਰ ਸਪੁੱਤਰੀ ਹਰਜਿੰਦਰ ਸਿੰਘ ਵਾਸੀ ਕਾਲੇ, ਆਸ਼ੀਆ ਬੇਗਮ ਸਪੁੱਤਰੀ ਸ਼ੌਕਤ ਅਲੀ ਵਾਸੀ ਸ਼ੇਖੂਪੁਰ, ਅਮੀਸ਼ਾ ਰੱਤੂ ਸਪੁੱਤਰੀ ਜਗਦੀਸ਼ ਕੁਮਾਰ ਵਾਸੀ ਬਹਿਰਾਮ, ਸੰਜਨਾ ਸਪੁੱਤਰੀ ਮਨਜੀਤ ਸਿੰਘ ਵਾਸੀ ਲੜੋਆ ਨੇ 70 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ 'ਚੋਂ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਿਲ ਕੀਤਾ | ਉਨ੍ਹਾਂ ਵਿਭਾਗ ਦੇ ਮੁਖੀ ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ |