08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜ਼ਿਲੇ੍ਹ ਅੰਦਰ ਮੱਝਾਂ ਚੋਰੀ ਕਰਨ ਵਾਲਾ ਗਰੋਹ ਹੋਇਆ ਸਰਗਰਮ ਤਾਹਰਪੁਰ, ਹੀਂਉ, ਕਲੇਰਾਂ 'ਚ ਮੱਝਾਂ ਚੋਰੀ

Ad Position 21
No active advertisement
ਅਜੀਤ ਡੈਸਕ 12-05-2026
ਨਵਾਂਸ਼ਹਿਰ, 11 ਮਈ (ਜਸਬੀਰ ਸਿੰਘ ਨੂਰਪੁਰ)-ਜ਼ਿਲੇ੍ਹ ਅੰਦਰ ਮੱਝਾਂ ਚੋਰੀ ਕਰਨ ਵਾਲਾ ਗਰੋਹ ਇਸ ਸਮੇਂ ਪੂਰਾ ਸਰਗਰਮ ਹੈ | ਨਿੱਤ ਦਿਨ ਮੱਝਾਂ ਚੋਰੀ ਹੋਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ | ਬੀਤੀ ਰਾਤ ਪਿੰਡ ਕਲੇਰਾਂ, ਹੀਉਂ ਤੇ ਤਾਹਰਪੁਰ ਵਿਖੇ ਮੱਝਾਂ ਚੋਰੀ ਹੋਈਆਂ | ਪਿੰਡ ਤਾਹਰਪੁਰ ਵਿਖੇ ਖੂਹ 'ਤੇ ਇਕ ਹਵੇਲੀ ਤੋਂ ਤਜਿੰਦਰ ਸਿੰਘ ਮੈਂਬਰ ਪੰਚਾਇਤ ਦੀਆਂ ਬੀਤੀ ਰਾਤ ਤਿੰਨ ਮੱਝਾਂ ਚੋਰੀ ਹੋ ਗਈਆਂ | ਇਸ ਸੰਬੰਧੀ ਉਹਨਾਂ ਦੱਸਿਆ ਕਿ ਜਦੋਂ ਉਹ ਸਵੇਰੇ ਗਾਂ ਚੋਣ ਆਏ ਤਾਂ ਉਸ ਦੀਆਂ ਸੂਣ ਵਾਲੀਆਂ ਤਿੰਨ ਮੱਝਾਂ ਜਿਨ੍ਹਾਂ ਦੀ ਕੀਮਤ 3 ਲੱਖ ਦੇ ਕਰੀਬ ਹੈ, ਚੋਰੀ ਹੋ ਗਈਆਂ | ਉਨ੍ਹਾਂ ਦੱਸਿਆ ਕਿ ਜਦੋਂ ਉਸ ਨੇ ਦੇਖਿਆ ਤਾਂ ਗੱਡੀ ਦੀ ਪੈੜ ਦੇ ਟਾਇਰਾਂ ਦੀ ਪੈੜ ਲੱਗੀ ਹੋਈ ਸੀ | ਉਨ੍ਹਾਂ ਵਲੋਂ ਇਸ ਘਟਨਾ ਸੰਬੰਧੀ ਪਿੰਡ ਦੀ ਪੰਚਾਇਤ ਤੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ | ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਥੇ ਮੱਝਾਂ ਚੋਰੀ ਹੋ ਚੁੱਕੀਆਂ ਹਨ | ਉਨ੍ਹਾਂ ਆਖਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਵੀ ਕਾਰਵਾਈ ਨਹੀਂ ਹੋਈ | ਉਨ੍ਹਾਂ ਆਖਿਆ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੀ. ਸੀ. ਟੀ. ਵੀ. ਕੈਮਰਿਆਂ ਦੇ ਫੁਟੇਜ ਖੰਘਾਲੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪਤਾ ਲੱਗਾ ਹੈ ਕਿ ਗੱਡੀ 407 'ਚ ਇਹ ਚੋਰੀ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਚਾਂਦਪੁਰ ਰੁੜਕੀ ਵਿਖੇ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਅਵਤਾਰ ਦਿਵਸ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਸਮਾਗਮ ਦੌਰਾਨ ਵੈਲਫੇਅਰ ਸੁਸਾਇਟੀ ਵਲੋਂ ਪੜ੍ਹਾਈ 'ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿ...
Ad Position 24