14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਜ਼ਿਲ੍ਹੇ 'ਚ ਜਨਗਣਨਾ 15 ਮਈ ਤੋਂ 13 ਜੂਨ ਤੱਕ ਹੋਵੇਗੀ-ਡੀ. ਸੀ.

Ad Position 21
No active advertisement
ਅਜੀਤ ਡੈਸਕ 13-05-2026

ਨਵਾਂਸ਼ਹਿਰ, 12 ਮਈ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਮਰਦਮਸ਼ੁਮਾਰੀ-2027 ਦਾ ਪਹਿਲਾ ਪੜਾਅ 15 ਮਈ ਤੋਂ 13 ਜੂਨ 2026 ਤੱਕ ਚਲਾਇਆ ਜਾਵੇਗਾ | ਇਸ ਦੌਰਾਨ ਘਰ-ਘਰ ਜਾ ਕੇ ਗਿਣਤੀਕਾਰ ਪਰਿਵਾਰਾਂ ਦਾ ਵੇਰਵਾ ਦਰਜ ਕਰਨਗੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਸਰਕਾਰ ਵਲੋਂ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਵੀ ਦਿੱਤੀ ਗਈ ਹੈ | ਲੋਕ 15 ਮਈ ਤੋਂ ਪਹਿਲਾਂ ਹੀ ਆਨਲਾਈਨ ਪੋਰਟਲ 'ਤੇ ਆਪਣੇ ਆਧਾਰ ਨਾਲ ਲਿੰਕ ਮੋਬਾਈਲ ਨੰਬਰ ਰਾਹੀਂ ਲਾਗਇਨ ਕਰਕੇ ਪਰਿਵਾਰਕ ਜਾਣਕਾਰੀ ਖੁਦ ਭਰ ਸਕਦੇ ਹਨ | ਸਵੈ-ਗਣਨਾ ਕਰਨ ਵਾਲੇ ਘਰਾਂ ਵਿਚ ਗਿਣਤੀਕਾਰ ਸਿਰਫ਼ ਤਸਦੀਕ ਲਈ ਜਾਣਗੇ, ਜਿਸ ਨਾਲ ਸਮਾਂ ਤੇ ਮਿਹਨਤ ਦੋਵੇਂ ਬਚਣਗੇ | ਉਨ੍ਹਾਂ ਕਿਹਾ ਕਿ ਮਰਦਮਸ਼ੁਮਾਰੀ ਦੇ ਅੰਕੜੇ ਸਰਕਾਰੀ ਨੀਤੀਆਂ, ਵਿਕਾਸ ਯੋਜਨਾਵਾਂ ਤੇ ਫੰਡਾਂ ਦੀ ਵੰਡ ਦਾ ਆਧਾਰ ਬਣਦੇ ਹਨ | ਇਸ ਲਈ ਹਰ ਨਾਗਰਿਕ ਵਲੋਂ ਸਹੀ, ਪੂਰੀ ਤੇ ਸਮੇਂ ਸਿਰ ਜਾਣਕਾਰੀ ਦੇਣੀ ਜ਼ਰੂਰੀ ਹੈ | ਜਾਣਕਾਰੀ ਗੁਪਤ ਰੱਖੀ ਜਾਵੇਗੀ ਤੇ ਇਸ ਦੀ ਵਰਤੋਂ ਸਿਰਫ਼ ਅੰਕੜਿਆਂ ਦੇ ਵਿਸ਼ਲੇਸ਼ਣ ਲਈ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਿਖਲਾਈ ਪ੍ਰਾਪਤ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ | ਸ਼ਹਿਰੀ ਤੇ ਪੇਂਡੂ ਖੇਤਰਾਂ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ, ਪੰਚਾਇਤਾਂ ਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਮਰਦਮਸ਼ੁਮਾਰੀ ਮੁਹਿੰਮ ਵਿਚ ਸਰਗਰਮੀ ਨਾਲ ਹਿੱਸਾ ਲੈਣ ਤੇ ਸਰਕਾਰੀ ਸਟਾਫ਼ ਨੂੰ ਸਹਿਯੋਗ ਦੇਣ ਤਾਂ ਜੋ 100 ਫ਼ੀਸਦੀ ਗਣਨਾ ਯਕੀਨੀ ਬਣਾਈ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਕੋਈ ਵੀ ਯੋਗ ਲਾਭਪਾਤਰੀ ਭਲਾਈ ਸਕੀਮਾਂ ਤੋਂ ਵਾਂਝਾ ਨਾ ਰਹੇ-ਮਲਵਿੰਦਰ ਸਿੰਘ ਕੰਗ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਬੰਗਾ ਵਲੋਂ ਕਲਮ ਛੋੜ ਹੜਤਾਲ 7ਵੇਂ ਦਿਨ ਵੀ ਜਾਰੀ
Ad Position 24