ਮੁਕੰਦਪੁਰ, 12 ਮਈ (ਅਮਰੀਕ ਸਿੰਘ ਢੀਂਡਸਾ)-ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਨੇ ਇਸ ਸਾਲ ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਹਾਸਿਲ ਕੀਤਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਮਿਹਨਤ ਅਤੇ ਲਗਨ ਨਾਲ ਉੱਚੇ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਦਸਵੀਂ ਕਲਾਸ ਦੀਆਂ ਵਿਦਿਆਰਥਣਾਂ ਬਰਸ਼ਾ ਪੁੱਤਰੀ ਸ਼ੰਬੂ ਮੰਡਲ ਤੇ ਮੰਨਤ ਪੁੱਤਰੀ ਹੀਰਾ ਲਾਲ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਪਹਿਲਾ, ਪਿ੍ਆਂਸ਼ੀ ਪੁੱਤਰੀ ਵਿਜੈ ਕੁਮਾਰ ਨੇ 89 ਫ਼ੀਸਦੀ ਅੰਕ ਲੈ ਕੇ ਦੂਜਾ ਜਦਕਿ ਮੰਨਤ ਪੁੱਤਰੀ ਚਮਨ ਲਾਲ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਸਕੂਲ ਦੇ ਪਿ੍ੰਸੀਪਲ ਤੇ ਸਟਾਫ਼ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਪਿ੍ੰਸੀਪਲ ਕਿਸ਼ਨ ਖਟਕੜ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਇਸ ਮੌਕੇ ਪਰਵੀਨ ਕੌਰ, ਇੰਦਰਪਾਲ ਸਿੰਘ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤ ਪਾਲ, ਮੀਨਾਕਸ਼ੀ, ਜਸਵਿੰਦਰ, ਕੁਲਬੀਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਕੌਰ, ਗੀਤਾ ਖੁਰਾਣਾ, ਜਸਵਿੰਦਰ ਸਿੰਘ, ਸੰਜੀਵ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਸਤਵੀਰ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਮਮਤਾ, ਸਰਬਜੀਤ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਲੈਂਬਰ ਸਿੰਘ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਮਨਦੀਪ ਕੌਰ, ਰਾਜਵੀਰ ਕੌਰ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਵਿਜੈ ਕੁਮਾਰ, ਬਿੱਕਰ ਸਿੰਘ, ਪੂਜਾ ਆਦਿ ਮੌਜੂਦ ਸਨ |