ਮੱਲਪੁਰ ਅੜਕਾਂ, 12 ਮਈ (ਮਨਜੀਤ ਸਿੰਘ ਜੱਬੋਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ | ਸਰਕਾਰੀ ਹਾਈ ਸਕੂਲ ਭੀਣ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਨਵਪ੍ਰੀਤ ਕੌਰ ਪੁੱਤਰੀ ਲਖਵੀਰ ਸਿੰਘ ਨੇ 650 'ਚੋਂ 531 ਲੈ ਕੇ 81.69 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਮਾਤਾ ਪਿਤਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ ਲਈ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵਲੋਂ ਵਿਦਿਆਰਥਣ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ |