14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨੌਨੀ ਮਾਡਲ ਸਕੂਲ ਦਾ ਨਤੀਜਾ ਰਿਹਾ ਸ਼ਤ-ਪ੍ਰਤੀਸ਼ਤ

Ad Position 21
No active advertisement
ਅਜੀਤ ਡੈਸਕ 13-05-2026
ਕਾਠਗੜ੍ਹ, 12 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਖੇਤਰ ਦੇ ਪ੍ਰਸਿੱਧ ਵਿੱਦਿਅਕ ਸੰਸਥਾਨ ਨੌਨੀ ਮਾਡਲ ਸਕੂਲ ਕਾਠਗੜ੍ਹ ਦਾ ਇਸ ਸਾਲ ਦਸਵੀਂ ਜਮਾਤ ਦਾ ਪ੍ਰੀਖਿਆ ਨਤੀਜਾ ਸ਼ਤ-ਪ੍ਰਤੀਸ਼ਤ ਰਿਹਾ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕਾਂ ਨਾਲ ਪ੍ਰੀਖਿਆ ਪਾਸ ਕਰਕੇ ਸਕੂਲ, ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ | ਨਤੀਜਾ ਘੋਸ਼ਿਤ ਹੋਣ ਤੋਂ ਬਾਅਦ ਸਕੂਲ ਵਿਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ | ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਕ-ਦੂਜੇ ਨੂੰ ਮਿਠਾਈ ਖਵਾ ਕੇ ਖੁਸ਼ੀ ਸਾਂਝੀ ਕੀਤੀ | ਸਕੂਲ ਦੀ ਚੇਅਰਪਰਸਨ ਮੈਡਮ ਪੂਜਾ ਭਾਰਦਵਾਜ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਆਸ਼ੀਰਵਾਦ ਤੇ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਮਿਹਨਤ, ਅਨੁਸ਼ਾਸਨ ਅਤੇ ਸਹੀ ਮਾਰਗਦਰਸ਼ਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ | ਸਕੂਲ ਦੇ ਪਿ੍ੰਸੀਪਲ ਰਾਘਵ ਭਾਰਦਵਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ ਅਤੇ ਸਾਰੇ ਵਿਦਿਆਰਥੀਆਂ ਨੇ ਬਿਹਤਰੀਨ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਕੜੀ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਨਾਲ ਇਹ ਸ਼ਾਨਦਾਰ ਉਪਲਬਧੀ ਹਾਸਿਲ ਹੋਈ ਹੈ | ਉਨ੍ਹਾਂ ਦੱਸਿਆ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਵਚਨਬੱਧ ਰਿਹਾ ਹੈ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਬਿਹਤਰ ਨਤੀਜੇ ਦੇਣ ਲਈ ਯਤਨਸ਼ੀਲ ਰਹੇਗਾ | ਪ੍ਰੀਖਿਆ ਨਤੀਜੇ ਵਿਚ ਮਨਸੀਰਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਵਿਚ ਟਾਪ ਕੀਤਾ, ਜਦਕਿ ਨਵਜੋਤ ਕੌਰ ਨੇ ਦੂਜਾ ਤੇ ਹਰਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | ਤਿੰਨਾਂ ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਸਕੂਲ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸੁਸ਼ਮਾ ਸ਼ਰਮਾ, ਸਰਿਤਾ ਸ਼ਰਮਾ ਤੇ ਅਧਿਆਪਕ ਤਾਰਾ ਚੰਦ ਸਮੇਤ ਸਕੂਲ ਦਾ ਹੋਰ ਸਟਾਫ਼ ਵੀ ਹਾਜ਼ਰ ਰਿਹਾ | ਸਾਰੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਸਹਾਬਪੁਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਬਲਾਚੌਰ-ਭੱਦੀ ਮੁੱਖ ਸੜਕ ਦੇ ਨਵੀਨੀਕਰਨ ਦਾ ਕਾਰਜ ਧੀਮੀ ਗਤੀ ਨਾਲ ਹੋਣ ਕਾਰਨ ਲੋਕ ਪ੍ਰੇਸ਼ਾਨ ਦੁਕਾਨਦਾਰਾਂ ਦਾ ਕੰਮ-ਕਾਜ...
Ad Position 24