ਬੰਗਾ, 12 ਮਈ (ਧਰਮਵੀਰ ਪਾਲ)-ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਮੰਜੂ ਮੋਹਨ ਬਾਲਾ ਨੇ ਦੱਸਿਆ ਕਿ ਵਿਦਿਆਰਥੀ ਰਮਨ ਕੁਮਾਰ ਨੇ 94.3 ਫ਼ੀਸਦੀ ਅੰਕ ਲੈ ਕੇ ਪਹਿਲਾ, ਜਵੇਦ ਅੰਸਾਰੀ ਨੇ 94 ਫ਼ੀਸਦੀ ਨੰਬਰ ਲੈ ਕੇ ਦੂਸਰਾ ਅਤੇ ਸਕੂਲ ਦੀ ਵਿਦਿਆਰਥਣ ਜਸਲੀਨ ਕੌਰ ਨੇ 92.7 ਫ਼ੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ | ਚਾਰ ਵਿਦਿਆਰਥੀਆਂ ਨੇ ਸਾਇੰਸ ਵਿਸ਼ੇ 'ਚੋਂ 100 ਨੰਬਰ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਅੱਠ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਨੰਬਰ ਲਏ | ਸਕੂਲ ਪਿ੍ੰਸੀਪਲ ਨੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਲਈ ਮੇਰੇ ਸਕੂਲ ਦਾ ਮਿਹਨਤੀ ਸਟਾਫ਼ ਮੇਰੇ ਸਕੂਲ ਦੇ ਮਿਹਨਤੀ ਵਿਦਿਆਰਥੀ ਤੇ ਉਨ੍ਹਾਂ ਦਾ ਪਰਿਵਾਰ ਅਤੇ ਮੇਰੀ ਮੈਨੇਜਿੰਗ ਕਮੇਟੀ ਦਾ ਸਹਿਯੋਗ ਹੈ | ਸਕੂਲ ਦੇ ਪ੍ਰਧਾਨ ਕਮਲ ਜੈਨ, ਮੈਨੇਜਰ ਸੰਜੀਵ ਜੈਨ, ਵਾਈਸ ਪ੍ਰਧਾਨ ਅਰਪਣ ਜੈਨ, ਸੈਕਟਰੀ ਅਰੁਣ ਜੈਨ, ਸਕੂਲ ਪਿ੍ੰਸੀਪਲ ਮੰਜੂ ਬਾਲਾ, ਵਾਈਸ ਪਿ੍ੰਸੀਪਲ ਕਾਜਲ ਮੈਡਮ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਸਕੂਲ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦਿੱਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ |