ਟੱਪਰੀਆਂ ਖ਼ੁਰਦ, 12 ਮਈ (ਬੂਥਗੜ੍ਹੀਆ)-ਭੂਰੀਵਾਲੇ ਗੁਰਗੱਦੀ ਪ੍ਰੰਪਰਾ ਦੇ ਮੌਜੂਦਾਂ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾਨੰਦ ਭੂਰੀਵਾਲਿਆਂ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੇ ਸਕੂਲ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜੀਏਟ ਸਕੂਲ ਟੱਪਰੀਆਂ ਖ਼ੁਰਦ ਦਾ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਪਿ੍ੰਸੀਪਲ ਡਾ. ਰਮੇਸ਼ ਕੁਮਾਰੀ ਨੇ ਦੱਸਿਆ ਕਿ ਮਾਨਵੀ ਚੌਧਰੀ ਸਪੁੱਤਰੀ ਨਰਿੰਦਰ ਕੁਮਾਰ ਨੇ 91.7 ਫ਼ੀਸਦੀ ਅੰਕ ਲੈ ਕੇ ਪਹਿਲਾ, ਜੈਸਮੀਨ ਸਪੁੱਤਰੀ ਹਰਵਿੰਦਰ ਪਾਲ ਨੇ 91.4 ਫ਼ੀਸਦੀ ਅੰਕ ਲੈ ਕੇ ਦੂਜਾ, ਨੈਤਿਕਾ ਸਪੁੱਤਰੀ ਰਾਜ ਕੁਮਾਰ ਨੇ 89.5 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਵੇਂਦਾਤ ਅਚਾਰਿਆ ਸਵਾਮੀ ਚੇਤਨਾਨੰਦ ਭੂਰੀਵਾਲਿਆਂ ਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਵਿਦਿਆਰਥੀਆਂ ਨੂੰ ਇਸ ਸ਼ਲਾਘਾਯੋਗ ਉਪਲਬਧੀ ਦੀ ਵਧਾਈ ਦਿੱਤੀ |