ਔੜ, 12 ਮਈ (ਗੁਰਨਾਮ ਸਿੰਘ ਸੈਣੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ 'ਚੋਂ ਸਰਕਾਰੀ ਸਕੂਲ ਔੜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਰਾਮ ਬਹਾਦਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੈਰਿਟ ਸੂਚੀ ਵਿਚ ਆਏ 10 ਵਿਦਿਆਰਥੀਆਂ 'ਚੋਂ ਦੂਜਾ ਸਥਾਨ ਹਾਸਿਲ ਕੀਤਾ ਹੈ | ਇਹੀ ਨਹੀਂ ਉਸ ਨੇ ਜ਼ਿਲੇ੍ਹ 'ਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਮਨਪ੍ਰੀਤ ਕੌਰ ਨੇ ਕੁੱਲ 650 'ਚੋਂ 624 ਅੰਕ ਲੈ ਕੇ 96 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਮਾਪਿਆਂ ਤੇ ਸਕੂਲ ਅਧਿਆਪਕਾਂ ਨੂੰ ਦਿੰਦਿਆਂ ਵਿਦਿਆਰਥਣ ਮਨਪ੍ਰੀਤ ਕੌਰ ਨੇ ਕਿਹਾ ਕਿ ਇਹ ਸਫਲਤਾ ਦਾ ਨਤੀਜਾ ਉਸ ਦੀ ਅਣਥੱਕ ਮਿਹਨਤ ਹੈ | ਮਨਪ੍ਰੀਤ ਕੌਰ ਦੇ ਘਰ ਉਸ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ |