ਮੁਕੰਦਪੁਰ, 12 ਮਈ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਬੀ. ਏ. ਸਮੈਸਟਰ ਤੀਸਰਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਕਾਲਜ ਪਿ੍ੰਸੀਪਲ ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਪਿ੍ਆ ਸਪੁੱਤਰੀ ਕੁਲਦੀਪ ਕੁਮਾਰ ਵਾਸੀ ਪਿੰਡ ਚੀਮਾਂ ਖੁਰਦ ਨੇ 80.4 ਫੀਸਦੀ ਅੰਕ ਹਾਸਿਲ ਕਰਕੇ ਜਮਾਤ 'ਚੋਂ ਪਹਿਲਾ ਅਤੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ | ਵਿਦਿਆਰਥਣ ਸਿਮਰਨ ਦੁੱਗਲ ਸਪੁੱਤਰੀ ਜਸਵੀਰ ਰਾਮ ਵਾਸੀ ਪਿੰਡ ਚੀਮਾਂ ਖੁਰਦ ਤੇ ਜਸਮੀਨ ਸਪੁੱਤਰੀ ਰਾਮ ਪਾਲ ਵਾਸੀ ਕੰਡਿਆਣਾ ਨੇ 79.2 ਫੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਜਮਾਤ 'ਚੋਂ ਦੂਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਤਾਨੀਆ ਸਪੁੱਤਰੀ ਸੋਮ ਲਾਲ ਵਾਸੀ ਪਿੰਡ ਚੀਮਾਂ ਖੁਰਦ ਨੇ 78.8 ਫੀਸਦੀ ਅੰਕ ਹਾਸਿਲ ਕਰਕੇ ਜਮਾਤ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਉਨ੍ਹਾਂ ਵਿਭਾਗ ਦੇ ਮੁਖੀ ਡਾ. ਨਿਰਦੋਸ਼ ਕੌਰ, ਪ੍ਰੋ. ਜਗਵਿੰਦਰ ਸਿੰਘ ਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ |