ਸੜੋਆ, 12 ਮਈ (ਹਰਮੇਲ ਸਹੂੰਗੜਾ)-ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਨੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਪ੍ਰੀਖਿਆ ਵਿਚ ਬੈਠੇ ਸਾਰੇ 50 ਵਿਦਿਆਰਥੀ ਉੱਚ ਅੰਕਾਂ ਨਾਲ ਪਾਸ ਹੋਏ | ਵਿਦਿਆਰਥਣ ਅਮਨਪ੍ਰੀਤ ਕੌਰ ਨੇ 650 'ਚੋਂ 603 ਅੰਕ 92.76 ਫੀਸਦੀ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ, ਗੁਰਸ਼ਾਨ ਚੌਧਰੀ ਨੇ 601 ਅੰਕਾਂ 92.46 ਫੀਸਦੀ ਨਾਲ ਦੂਜਾ ਤੇ ਪ੍ਰੀਤ ਸ਼ਰਮਾ ਨੇ 596 ਅੰਕਾਂ 91.68 ਫੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਮਿਹਨਤਾ ਦਾ ਮੁੱਲ ਪਾਇਆ | ਸਕੂਲ ਦੇ ਐਮ. ਡੀ. ਸੰਜੇ ਮਲਹੋਤਰਾ ਤੇ ਪਿ੍ੰਸੀਪਲ ਮੈਡਮ ਗੀਤਿਕਾ ਚੰਦੇਲ ਨੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਅਧਿਆਪਕਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਬੱਚਿਆਂ ਨੂੰ ਭਵਿੱਖ ਵਿਚ ਹੋਰ ਵੀ ਉੱਚੇ ਮੁਕਾਮ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |