14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਚੌਧਰੀ ਮੀਨਾ ਸੂੰਢ ਨੂੰ ਬੰਗਾ ਹਲਕਾ ਇੰਚਾਰਜ ਨਿਯੁਕਤ ਕਰਨ 'ਤੇ ਵਰਕਰਾਂ ਦੇ ਹੌਂਸਲੇ ਬੁਲੰਦ-ਘੁੰਮਣ

Ad Position 21
No active advertisement
ਅਜੀਤ ਡੈਸਕ 13-05-2026
ਘੁੰਮਣਾਂ, 12 ਮਈ (ਮਹਿੰਦਰਪਾਲ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਐਸ. ਸੀ. ਵਿੰਗ ਮੈਂਬਰ ਚੌਧਰੀ ਮੀਨਾ ਸੂੰਢ ਨੂੰ ਹਲਕਾ ਇੰਚਾਰਜ ਲਗਾਉਣ ਨਾਲ ਜਿਥੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪੈਦਾ ਹੋਈ ਉਥੇ ਉਨ੍ਹਾਂ ਦੇ ਹੌਂਸਲੇ ਵੀ ਬੁਲੰਦ ਹੋਏ | ਇਹ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਸਰਪੰਚ ਰੇਸ਼ਮ ਸਿੰਘ ਘੁੰਮਣ ਨੇ ਕਿਹਾ ਕਿ ਇਹ ਸਮੇਂ ਦੀ ਉਡੀਕ ਸੀ ਪਾਰਟੀ ਹਾਈਕਮਾਨ ਨੇ ਇਲਾਕੇ ਦੀ ਮੰਗ ਪੂਰੀ ਕੀਤੀ | ਚੌਧਰੀ ਮੀਨਾ ਸੂੰਢ ਨੇ ਆਪਣੇ ਪਤੀ ਸਵ: ਚੌਧਰੀ ਤਰਲੋਚਨ ਸਿੰਘ ਸੂੰਢ ਦੇ ਅਕਾਲ ਚਲਾਣਾ ਕਰ ਜਾਣ 'ਤੇ ਪਾਰਟੀ 'ਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਸਨ | ਖੁਸ਼ੀ ਦਾ ਪ੍ਰਗਟਾਵਾ ਕਰਨ ਵਾਲਿਆਂ 'ਚ ਹੁਸਨ ਸਿੰਘ ਘੁੰਮਣ, ਬਿੱਟੂ ਬੰਗਾ ਸਾਬਕਾ ਚੇਅਰਮੈਨ, ਤੀਰਥ ਸਿੰਘ, ਸਰਪੰਚ ਰਾਜ ਕੁਮਾਰ, ਜੱਗਾ ਪਹਿਲਵਾਨ, ਸਾਬਕਾ ਸਰਪੰਚ ਹਰਭਜਨ ਸਿੰਘ ਭਰੋਲੀ, ਨੰਬਰਦਾਰ ਗੁਰਬਖਸ਼ ਸਿੰਘ ਭਰੋਲੀ, ਹਰਨੇਕ ਸਿੰਘ, ਰਾਮ ਤੀਰਥ ਭਰੋਲੀ, ਹਰਜਿੰਦਰ ਸਿੰਘ, ਸੁਖਦੇਵ ਸਿੰਘ ਚੇਤਾ, ਰੂਪ ਲਾਲ ਚੇਤਾ, ਫੌਜੀ ਘੁੰਮਣ, ਕੇਹਰੂ ਰਾਮ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਤਲੁਜ ਪਬਲਿਕ ਸਕੂਲ ਬੰਗਾ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਰਾਲਾ ਦੇ ਪਿੰਡ ਮਾਣਕੀ 'ਚ ਲੋਕ ਮਿਲਣੀ ਦੌਰਾਨ ਲੋਕਾਂ ਨਾਲ ਕੀਤੀ ਗੱਲਬਾਤ
Ad Position 24