14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਕਾਰੀ ਸਕੂਲ ਪੱਲੀ ਝਿੱਕੀ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 13-05-2026
ਪੱਲੀ ਝਿੱਕੀ, 12 ਮਈ (ਕੁਲਦੀਪ ਸਿੰਘ ਪਾਬਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਦਾ 2025-26 ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ 100 ਫ਼ੀਸਦੀ ਵਿਦਿਆਰਥੀ ਪਾਸ ਹੋਏ | ਇਸ 'ਚ ਹਰਸ਼ ਕੁਮਾਰ ਨੇ 507 ਅੰਕ ਲੈ ਕੇ ਪਹਿਲਾ, ਦੂਜਾ ਸਥਾਨ ਰੋਹਿਤ ਕੁਮਾਰ ਨੇ 468 ਅੰਕ ਅਤੇ ਤੀਜਾ ਸਥਾਨ ਨੰਦ ਲਾਲ ਨੇ 455 ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਦੌਰਾਨ ਸਕੂਲ ਮੁਖੀ ਸਤਵੀਰ ਸਿੰਘ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ 'ਤੇ ਮੁਬਾਰਕਾਂ ਦਿੱਤੀਆਂ ਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਕਿਹਾ | ਇਸ ਮੌਕੇ ਲੈਕਚਰਾਰ ਹਰਜੀਤ ਸਿੰਘ, ਲੈਕਚਰਾਰ, ਸਤਵਿੰਦਰ ਕੌਰ, ਤੀਰਥ ਰਾਮ, ਪ੍ਰਦੀਪ ਕੁਮਾਰ, ਕਮਲ ਪਾਲ, ਚਰਨਜੀਤ ਮੈਡਮ, ਸੁਸਮ ਲਤਾ, ਅਮਰਜੀਤ ਕੌਰ, ਸੁਖਦੀਪ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੁਆਜਾ ਮੰਦਰ ਬਹਿਰਾਮ ਮੇਲਾ 21 ਨੂੰ ਅਗਲੀ ਖ਼ਬਰ ਵਾਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਐਕਸ਼ਨ ਮੋਡ 'ਚ-ਸ਼ਿਆਮਾ ਦੇਵੀ ਬੇਦਾ
Ad Position 24