ਬੰਗਾ, 12 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਐਸ. ਜੀ. ਐਚ. ਜੀ. ਖ਼ਾਲਸਾ ਹਾਈ ਸਕੂਲ ਬੰਗਾ ਦੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੈਸ਼ਨ ਦੌਰਾਨ ਕੁਲ 32 ਵਿਦਿਆਰਥੀਆਂ ਨੇ ਬੋਰਡ ਇਮਤਿਹਾਨ ਦਿੱਤਾ, ਜਿਸ ਵਿਚ ਸਾਰੇ ਬੱਚੇ ਚੰਗੇ ਅੰਕ ਲੈ ਕੇ ਪਾਸ ਹੋਏ | ਦੀਪ ਸ਼ਿਖਾ ਪੁੱਤਰੀ ਸੁਨੀਲ ਕੁਮਾਰ ਨੇ 650 'ਚੋਂ 492 ਅੰਕ ਪ੍ਰਾਪਤ ਕਰਕੇ ਪਹਿਲਾ, ਪਲਕ ਥਿੰਦ ਪੁੱਤਰੀ ਬਿਪਨ ਕੁਮਾਰ ਨੇ 436 ਅੰਕ ਪ੍ਰਾਪਤ ਕਰਕੇ ਦੂਜਾ ਤੇ ਇਲਮਾਂ ਨੂਰ ਪੁੱਤਰੀ ਭੂਰੇ ਬੇਗ ਨੇ 434 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਸਮੇਂ ਹੈੱਡ ਮਾਸਟਰ ਰਜਿੰਦਰ ਸਿੰਘ ਆਹਲੂਵਾਲੀਆ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਚੰਗੇ ਨਤੀਜੇ ਲਈ ਬੱਚਿਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਸ਼ਾਨਦਾਰ ਨਤੀਜਾ ਆਉਣ 'ਤੇ ਸਕੂਲ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਬਾਹੜੋਵਾਲ, ਮੈਨੇਜਰ ਕਲਵਰਨ ਸਿੰਘ ਗਿੱਲ ਥਾਂਦੀਆਂ, ਸਤਵੀਰ ਸਿੰਘ ਪੱਲੀ ਝਿੱਕੀ, ਜਰਨੈਲ ਸਿੰਘ ਪੱਲੀ ਝਿੱਕੀ ਨੇ ਸਕੂਲ ਮੁਖੀ ਰਜਿੰਦਰ ਸਿੰਘ ਆਹਲੂਵਾਲੀਆ, ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਵਾਲੇ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ | ਬੱਚਿਆਂ ਨੂੰ ਸਨਮਾਨਿਤ ਕਰਨ ਸਮੇਂ ਸਮਾਜ ਸੇਵੀ ਸੰਤ ਰਾਮ, ਹੈੱਡਮਾਸਟਰ ਰਜਿੰਦਰ ਸਿੰਘ ਆਹਲੂਵਾਲੀਆ, ਸੁਖਵਿੰਦਰ ਸਿੰਘ, ਮੈਡਮ ਜੌਲੀ, ਚੰਦੇਲ, ਮੈਡਮ ਬਬੀਤਾ ਕੁਮਾਰੀ, ਮੈਡਮ ਰਜਨੀ ਬਾਲਾ, ਮੈਡਮ ਸੰਦੀਪ ਕੌਰ, ਅੰਜਲੀ, ਸੰਦੀਪ ਕੌਰ ਨਵਾਂਸ਼ਹਿਰ, ਅਮਨਪ੍ਰੀਤ, ਨਰਿੰਦਰ ਸਿੰਘ ਤੇ ਨੀਰਜ ਆਦਿ ਹਾਜ਼ਰ ਸਨ |