14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਖਮਾਚੋਂ ਸਿਲਾਈ ਸੈਂਟਰ ਦੀ ਸਮਾਪਤੀ 'ਤੇ ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ

Ad Position 21
No active advertisement
ਅਜੀਤ ਡੈਸਕ 13-05-2026
ਬੰਗਾ, 12 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਪਿੰਡ ਖਮਾਚੋਂ ਵਿਖੇ ਖੋਲ੍ਹੇ 238ਵੇਂ ਮੁਫ਼ਤ ਸਿਲਾਈ ਸੈਂਟਰ ਦੀ ਸਮਾਪਤੀ 'ਤੇ ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡਣ ਤਹਿਤ ਇਕ ਸੰਖੇਪ ਸਮਾਗਮ ਕਰਵਾਇਆ, ਜਿਸ ਦੀ ਪ੍ਰਧਾਨਗੀ ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਸੀਨੀਅਰ ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ, ਸਰਪ੍ਰਸਤ ਬਲਵੀਰ ਸਿੰਘ ਐਕਸ ਆਰਮੀ ਤੇ ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਯੂ. ਕੇ. ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਸੰਬੋਧਨ ਕਰਦਿਆਂ ਸੰਸਥਾ ਦੇ ਜਨਰਲ ਸਕੱਤਰ ਮਾ. ਤਰਲੋਚਨ ਸਿੰਘ ਪਠਲਾਵਾ ਤੇ ਲੈਕਚਰਾਰ ਤਰਸੇਮ ਪਠਲਾਵਾ ਨੇ ਕਿਹਾ ਕਿ ਵੱਧ ਰਹੀ ਮਹਿੰਗਾਈ ਦੇ ਯੁੱਗ ਵਿਚ ਔਰਤ ਸਮਾਜ ਦਾ ਦਸਤਕਾਰੀ ਅਤੇ ਕਿੱਤਾ ਮੁਖੀ ਸਿੱਖਿਆ ਨਾਲ ਪ੍ਰਪੱਕ ਹੋਣਾ ਅੱਜ ਦੇ ਸਮੇਂ ਦੀ ਲੋੜ ਬਣ ਗਿਆ ਹੈ | ਇਸ ਮੌਕੇ ਛੇ ਮਹੀਨੇ ਦੀ ਟ੍ਰੇਨਿੰਗ ਪ੍ਰਾਪਤ ਕਰਨ ਵਾਲੀਆਂ ਸਫਲ ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਸੰਸਥਾ ਦੇ ਉਪ ਚੇਅਰਮੈਨ ਪਰਵਿੰਦਰ ਸਿੰਘ ਰਾਣਾ, ਮੀਡੀਆ ਇੰਚਾਰਜ ਹਰਜੀਤ ਸਿੰਘ ਜੀਤਾ, ਬਲਵੰਤ ਰਾਏ, ਸਿਲਾਈ ਅਧਿਆਪਕਾ ਲਵਜੋਤ ਤੇ ਮਹਿਲਾ ਪੰਚ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਫਟੂ ਵਲੋਂ ਸਟੇਟ ਬੈਂਕ ਆਫ ਇੰਡੀਆ ਦੇ ਕਰਮਚਾਰੀਆਂ ਦੀ 25-26 ਮਈ ਦੀ ਹੜਤਾਲ ਦੇ ਸਮਰਥਨ ਦਾ ਐਲਾਨ ਅਗਲੀ ਖ਼ਬਰ ਤਲਵੰਡੀ ਜੱਟਾਂ 'ਚ ਕਲਸੀ ਜਠੇਰਿਆਂ ਦੀ ਹੋਈ ਮੀਟਿੰਗ, ਮੇਲਾ 17 ਨੂੰ
Ad Position 24