14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਜ਼ਿਲ੍ਹੇ 'ਚ ਸੜਕਾਂ ਤੇ ਚੌਕਾਂ 'ਚ ਜਾਮ ਲਾਉਣ 'ਤੇ ਮੁਕੰਮਲ ਪਾਬੰਦੀ ਰੋਸ ਧਰਨਿਆਂ ਲਈ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ 'ਚ ਥਾਵਾਂ ਨਿਰਧਾਰਿਤ

Ad Position 21
No active advertisement
ਅਜੀਤ ਡੈਸਕ 13-05-2026
ਨਵਾਂਸ਼ਹਿਰ, 12 ਮਈ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਯੂਨੀਅਨ/ਜਥੇਬੰਦੀ ਵਲੋਂ ਸੜਕਾਂ/ਚੌਕਾਂ ਵਿਚ ਟ੍ਰੈਫਿਕ ਜਾਮ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਵੱਖ-ਵੱਖ ਜਥੇਬੰਦੀਆਂ ਤੇ ਯੂਨੀਅਨਾਂ ਵਲੋਂ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ 'ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮਿ੍ਤਸਰ ਜਾਣ ਵਾਲੇ ਲੋਕਾਂ ਨੂੰ ਡਾਢੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ | ਅਜਿਹੀ ਸਥਿਤੀ ਵਿਚ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ, ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਹੁੰਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਰੋਸ ਧਰਨਿਆਂ ਵਾਸਤੇ ਜ਼ਿਲ੍ਹੇ ਦੀਆਂ ਤਿੰਨਾਂ ਸਬ ਡਵੀਜ਼ਨਾਂ ਵਿਚ ਸਥਾਨ ਨਿਰਧਾਰਿਤ ਕੀਤੇ ਗਏ ਹਨ ਅਤੇ ਕੋਈ ਵੀ ਜਥੇਬੰਦੀ/ਯੂਨੀਅਨ ਇਨ੍ਹਾਂ ਸਥਾਨਾਂ 'ਤੇ ਸਥਾਨਕ ਪ੍ਰਸ਼ਾਸਨ ਦੀ ਅਗਾਊਾ ਮਨਜ਼ੂਰੀ ਤੋਂ ਬਿਨਾਂ ਰੋਸ ਪ੍ਰਦਰਸ਼ਨ ਨਹੀਂ ਕਰ ਸਕੇਗੀ | ਇਨ੍ਹਾਂ ਥਾਵਾਂ 'ਚ ਸਬ ਡਵੀਜ਼ਨ ਨਵਾਂਸ਼ਹਿਰ ਵਿਚ ਦੁਸਹਿਰਾ ਗਰਾਊਾਡ ਨਵਾਂਸ਼ਹਿਰ ਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਪਿੰਡ ਗੁਜਰਪੁਰ ਕਲਾਂ ਦਾ ਲਗਪਗ 40 ਕਨਾਲ ਰਕਬਾ ਨੇੜੇ ਰੇਲਵੇ ਫਾਟਕ ਬੰਗਾ ਰੋਡ ਨਵਾਂਸ਼ਹਿਰ, ਸਬ ਡਵੀਜ਼ਨ ਬੰਗਾ 'ਚ ਪੰਚਾਇਤੀ ਰਕਬਾ, ਗ੍ਰਾਮ ਪੰਚਾਇਤ ਪਿੰਡ ਪੂਨੀਆ ਅਤੇ ਸਬ ਡਵੀਜ਼ਨ ਬਲਾਚੌਰ ਵਿਖੇ ਮਿਊਾਸਪਲ ਖੇਡ ਮੈਦਾਨ (ਨਜ਼ਦੀਕ ਸਿਵਲ ਹਸਪਤਾਲ) ਜਗਤਪੁਰ ਰੋਡ ਸਿਆਣਾ ਨਿਰਧਾਰਿਤ ਕੀਤੀਆਂ ਗਈਆਂ ਹਨ | ਨਿਰਧਾਰਤ ਥਾਵਾਂ 'ਤੇ ਮਨਜ਼ੂਰੀ ਲੈਣ ਉਪਰੰਤ ਲਾਊਡ ਸਪੀਕਰ ਦੀ ਮਨਜ਼ੂਰੀ ਸੰਬੰਧਤ ਐਸ. ਡੀ. ਐਮ. ਪਾਸੋਂ ਲੈਣੀ ਜ਼ਰੂਰੀ ਹੋਵੇਗੀ | ਹੁਕਮਾਂ ਅਨੁਸਾਰ ਨਵਾਂਸ਼ਹਿਰ ਵਿਖੇ ਚੰਡੀਗੜ੍ਹ ਚੌਕ, ਬੱਸ ਅੱਡਾ ਚੌਕ ਤੇ ਨਹਿਰੂ ਗੇਟ ਵਿਖੇ ਕਿਸੇ ਵੀ ਤਰ੍ਹਾਂ ਦਾ ਧਰਨਾ/ਆਵਾਜਾਈ ਵਿਚ ਵਿਘਨ ਪਾਉਣ ਦੀ ਵੀ ਮਨਾਹੀ ਹੈ | ਇਸ ਦੇ ਨਾਲ ਹੀ ਜ਼ਿਲ੍ਹੇ ਦੇ ਤਹਿਸੀਲ ਕੰਪਲੈਕਸਾਂ, ਐਸ. ਡੀ. ਐਮ. ਕੰਪਲੈਕਸਾਂ ਤੇ ਡੀ. ਏ. ਸੀ. ਕੰਪਲੈਕਸ 'ਚ ਵੀ ਅਜਿਹੀ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ, ਧਰਨੇ ਲਾਉਣ ਜਾਂ ਲਾਊਡ ਸਪੀਕਰ ਵਜਾਉਣ 'ਤੇ ਵੀ ਮੁਕੰਮਲ ਪਾਬੰਦੀ ਲਾਈ ਗਈ ਹੈ | ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਉਕਤ ਨਿਰਧਾਰਿਤ ਸਥਾਨਾਂ ਤੋਂ ਇਲਾਵਾ ਹੋਰ ਕਿਸੇ ਵੀ ਥਾਂ/ਸੜ੍ਹਕ 'ਤੇ ਰੋਸ ਧਰਨਾ/ਪ੍ਰਦਰਸ਼ਨ ਕਰਨ 'ਤੇ ਪਾਬੰਦੀ ਹੋਵੇਗੀ ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਹ ਹੁਕਮ 4 ਜੁਲਾਈ ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਸਬ ਡਵੀਜ਼ਨ ਸਮਰਾਲਾ 'ਚ ਸਟਬਲ ਬਰਨਿੰਗ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਹਿੱਤ ਪ੍ਰਸ਼ਾਸਨ ਹੋਇਆ ਸਖ਼ਤ ਅਗਲੀ ਖ਼ਬਰ ਔਰਤਾਂ ਨੂੰ ਬਕਾਏ ਦੇ ਨਾਲ ਪੈਸੇ ਵੀ ਮਿਲਣਗੇ-ਵਿਧਾਇਕ ਸੰਤੋਸ਼ ਕਟਾਰੀਆ
Ad Position 24