ਮੁਕੰਦਪੁਰ, 13 ਮਈ (ਅਮਰੀਕ ਸਿੰਘ ਢੀਂਡਸਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ, ਜਿਸ 'ਚ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਦੀ ਬਾਰ੍ਹਵੀਂ ਜਮਾਤ ਸਾਇੰਸ ਦੀ ਵਿਦਿਆਰਥਣ ਕ੍ਰੀਤੀਕਾ ਪੁੱਤਰੀ ਰੇਸ਼ਮ ਲਾਲ ਵਾਸੀ ਚੀਮਾ ਖੁਰਦ ਨੇ 96.2 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ 'ਚੋਂ ਨੌਵਾਂ ਸਥਾਨ ਪ੍ਰਾਪਤ ਕੀਤਾ ਹੈ | ਇੱਥੇ ਇਹ ਜ਼ਿਕਰਯੋਗ ਹੈ ਕਿ ਇਸ ਵਿਦਿਆਰਥਣ ਨੇ ਮਾਰਚ 2024 'ਚ ਦਸਵੀਂ ਜਮਾਤ ਵਿੱਚੋਂ ਵੀ 98 ਫੀਸਦੀ ਅੰਕ ਪ੍ਰਾਪਤ ਕਰਕੇ ਬੋਰਡ ਦੀ ਮੈਰਿਟ ਸੂਚੀ ਵਿੱਚ ਨੌਵਾਂ ਰੈਂਕ ਪ੍ਰਾਪਤ ਕੀਤਾ ਸੀ | ਪਿ੍ੰਸੀਪਲ ਪਰਮਜੀਤ ਕੌਰ ਨੇ ਵਿਦਿਆਰਥਣ, ਉਸ ਦੇ ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਇਸ ਦੀ ਮੁਬਾਰਕਬਾਦ ਦਿੱਤੀ | ਇਸ ਤੋਂ ਇਲਾਵਾ ਬਾਕੀ ਵਿਦਿਆਰਥੀ ਵੀ ਬਹੁਤ ਵਧੀਆ ਨੰਬਰ ਲੈ ਕੇ ਪਾਸ ਹੋਏ |