05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੰਜਾਬ 'ਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ-ਬੰਗਾ

Ad Position 21
No active advertisement
ਅਜੀਤ ਡੈਸਕ 14-05-2026
ਕਟਾਰੀਆਂ, 12 ਮਈ (ਪ੍ਰੇਮੀ ਸੰਧਵਾਂ)-ਕਾਂਗਰਸੀ ਆਗੂ ਕਮਲਜੀਤ ਬੰਗਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਭਾਰੀ ਬਹੁਮਤ ਪ੍ਰਾਪਤ ਕਰਕੇ ਪੰਜਾਬ 'ਚ ਮੁੜ ਕਾਂਗਰਸ ਸਰਕਾਰ ਬਣਾਵੇਗੀ ਕਿਉਂਕਿ ਮੌਜੂਦਾ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੁੰਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਮੇਂ-ਸਮੇਂ ਜਦੋਂ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਤਾਂ ਇਸ ਸਰਕਾਰ ਨੇ ਬਿਨਾ ਕਿਸੇ ਭੇਦ ਭਾਵ ਤੋਂ ਹਰ ਵਰਗ ਦੇ ਲੋਕਾਂ ਨੂੰ ਲਾਭਪਾਤਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਦ ਕਿ ਵਿਰੋਧੀ ਸਰਕਾਰਾਂ ਨੇ ਸੂਬੇ ਦੇ ਲੋਕਾਂ ਦਾ ਭਲਾ ਤਾਂ ਕੀ ਕਰਨਾ ਸੀ, ਸਗੋਂ ਕਾਂਗਰਸ ਪਾਰਟੀ ਦੀ ਸਰਕਾਰਾਂ ਸਮੇਂ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਦਮ ਘੁੱਟਦਾ ਰਿਹਾ ਹੈ | ਕਮਲਜੀਤ ਬੰਗਾ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੀ ਸੂਬੇ ਦੇ ਲੋਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਜਹਾਜ਼ ਹਵੇਲੀ ਦੇ ਸੰਭਾਲ ਕਾਰਜ ਤੀਜੇ ਪੜਾਅ 'ਚ ਪੁੱਜੇ ਅਗਲੀ ਖ਼ਬਰ ਬਾਲੀ ਗੋਤ ਦੇ ਜਠੇਰਿਆਂ ਦਾ ਜੋੜ ਮੇਲਾ 17 ਨੂੰ
Ad Position 24