05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਰਕਾਰੀ ਸਕੂਲ ਛਦੌੜੀ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 14-05-2026
ਮਜਾਰੀ/ਸਾਹਿਬਾ, 13 ਮਈ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲ 2025-26 ਦੇ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਸਰਕਾਰੀ ਹਾਈ ਸਮਾਰਟ ਸਕੂਲ ਛਦੌੜੀ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਸਾਰੇ ਵਿਦਿਆਰਥੀ ਪਾਸ ਹੋਏ | ਮੁੱਖ ਅਧਿਆਪਕਾ ਤਾਰਾ ਰਾਣੀ ਨੇ ਦੱਸਿਆ ਕਿ ਸਕੂਲ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਰਹੀਆਂ | ਜਿਸ ਵਿਚ ਲਵਪ੍ਰੀਤ ਕੌਰ ਪੁੱਤਰੀ ਜਸਮੇਰ ਸਿੰਘ ਵਾਸੀ ਦਿਆਲਾਂ ਨੇ 91.23 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਹਰਲੀਨ ਕੌਰ ਪੁੱਤਰੀ ਗੁਰਮੀਤ ਸਿੰਘ ਮਹਿੰਦਪੁਰ ਅਤੇ ਮਹਿਕਦੀਪ ਕੌਰ ਪੁੱਤਰੀ ਬਹਾਦਰ ਸਿੰਘ ਵਾਸੀ ਮਹਿੰਦਪੁਰ ਨੇ 88.15 ਫੀਸਦੀ ਅੰਕ ਲੈ ਕੇ ਦੋਵਾਂ ਨੇ ਦੂਸਰਾ ਸਥਾਨ ਅਤੇ ਮੰਨਤ ਪੁੱਤਰੀ ਗੁਲਸ਼ਨ ਅਲੀ ਵਾਸੀ ਮਹਿੰਦਪੁਰ ਨੇ 85.23 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਨਾਂ ਲੜਕੀਆਂ ਨੇ ਆਪਣੇ ਸਕੂਲ਼ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ | ਸਕੂਲ ਦੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ ਵਲੋਂ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਮੁੱਖ ਅਧਿਆਪਕਾ ਤਾਰਾ ਰਾਣੀ, ਸਤਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੀਤਾਂਜਲੀ ਨਾਗਰਾ, ਕਿਰਨ ਸ਼ਰਮਾ, ਲਖਵੀਰ ਸਿੰਘ, ਨਰਿੰਦਰ ਸਿੰਘ, ਅਮਨਦੀਪ ਸਿੰਘ, ਰਜਿੰਦਰ ਸਿੰਘ, ਸੁਖਵਿੰਦਰ ਕੌਰ, ਬਖਸ਼ੋ ਅਤੇ ਸਕੂਲ ਮੈਨਜਮੈਂਟ ਕਮੇਟੀ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿ੍ਗੇਡੀਅਰ ਰਾਜ ਕੁਮਾਰ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਬਹਿਰਾਮ ਦਾ ਨਤੀਜਾਂ ਸ਼ਾਨਦਾਰ
Ad Position 24