05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਡੀ.ਏ.ਵੀ. ਸਕੂਲ ਕਾਠਗੜ੍ਹ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 14-05-2026
ਕਾਠਗੜ੍ਹ, 13 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਬੋਰਡ ਪ੍ਰੀਖਿਆ ਦੇ ਨਤੀਜਿਆਂ ਅਨੁਸਾਰ ਕਾਠਗੜ੍ਹ ਇਲਾਕੇ ਦੇ ਨਾਮਵਰ ਅਤੇ ਸਭ ਤੋਂ ਪੁਰਾਣੇ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਕਾਠਗੜ੍ਹ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਮੈਡਮ ਬਲਜਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਕੋਮਲ ਦੀਪ ਪੁੱਤਰੀ ਰਾਮ ਕੁਮਾਰ ਨੇ ਪਹਿਲਾ ਸਥਾਨ ਹਾਸਲ ਕੀਤਾ, ਆਰਤੀ ਪੁੱਤਰੀ ਰਾਜ ਕੁਮਾਰ ਨੇ ਦੂਸਰਾ ਅਤੇ ਗਗਨ ਪੁੱਤਰੀ ਹੁਸਨ ਲਾਲ ਨੇ ਤੀਸਰੀ ਸਥਾਨ ਹਾਸਲ ਕਰਕੇ ਸਕੂਲ ਅਤੇ ਸਮੂਹ ਸਟਾਫ ਦਾ ਨਾਂ ਉੱਚਾ ਕੀਤਾ ਹੈ | ਬਾਕੀ ਸਾਰੇ ਵਿਦਿਆਰਥੀਆਂ ਵੀ ਚੰਗੇ ਨੰਬਰ ਲੈ ਕੇ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ | ਇਸ ਵਧੀਆ ਨਤੀਜੇ ਦਾ ਸਿਹਰਾ ਸਕੂਲ ਦੀ ਪ੍ਰਬੰਧਕ ਕਮੇਟੀ, ਬੱਚਿਆਂ ਦੇ ਮਾਪਿਆਂ ਅਤੇ ਮਿਹਨਤੀ ਸਟਾਫ ਨੂੰ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਕੂਲ ਦਾ ਬਾਰਵੀਂ ਜਮਾਤ ਦਾ ਨਤੀਜਾ ਵੀ ਸੌ ਫ਼ੀਸਦੀ ਹੀ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਅੰਦਰ ਭਾਜਪਾ ਦੀਆਂ ਧੱਕੇਸ਼ਾਹੀਆਂ ਦਾ ਮੁਕਾਬਲਾ ਕਾਂਗਰਸ ਪਾਰਟੀ ਹੀ ਕਰ ਸਕਦੀ-ਜਸਵਿੰਦਰ ਵਿੱਕੀ ਕਾਠਗੜ੍ਹ ਅਗਲੀ ਖ਼ਬਰ ਬਿ੍ਗੇਡੀਅਰ ਰਾਜ ਕੁਮਾਰ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ
Ad Position 24