ਬੰਗਾ, 13 ਮਈ (ਧਰਮਵੀਰ ਪਾਲ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ 'ਪੰਜਵੀਂ ਨੌਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ' ਕਰਵਾਈ ਜਾ ਰਹੀ ਹੈ | ਮੁੱਖ ਪ੍ਰਬੰਧਕ ਰਾਜਵੀਰ ਸਿੰਘ ਕੈਂਥ ਦੀ ਅਗਵਾਈ ਹੇਠ ਟੂਰਨਾਮੈਂਟ ਪ੍ਰਬੰਧਕ ਕਮੇਟੀ ਦੀ ਮੀਟਿੰਗ ਕੀਤੀ ਗਈ | ਇਸ ਮੌਕੇ 'ਤੇ ਰਾਜਵੀਰ ਸਿੰਘ ਕੈਂਥ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 17 ਮਈ ਦਿਨ ਐਤਵਾਰ ਨੂੰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਨੌਰਥ ਇੰਡੀਆ ਕਰਾਟੇ ਚੈਂਪੀਅਨਸ਼ਪਿ ਕਰਵਾਈ ਜਾ ਰਹੀ ਹੈ | ਜਿਸ ਵਿੱਚ ਪੰਜਾਬ ਅਤੇ ਪੰਜਾਬ ਤੋਂ ਬਾਹਰੋਂ ਵੀ 500 ਦੇ ਕਰੀਬ ਖਿਡਾਰੀ ਭਾਗ ਲੈ ਰਹੇ ਹਨ | ਇਹਨਾਂ ਖਿਡਾਰੀਆਂ ਦੇ ਰਹਿਣ ਅਤੇ ਖਾਣ-ਪੀਣ ਦੇ ਵਿਵਸਥਾ ਵਧੀਆ ਢੰਗ ਨਾਲ ਕੀਤੀ ਗਈ ਹੈ | ਕੈਂਥ ਨੇ ਦੱਸਿਆ ਕਿ ਇਹ ਟੂਰਨਾਮੈਂਟ ਕਰਾਉਣ ਦਾ ਮਕਸਦ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਮੈਂਬਰ ਕੁਲਦੀਪ ਸਿੰਘ ਰਾਣਾ, ਏ.ਐਸ.ਆਈ ਮਨਜੀਤ ਸਿੰਘ, ਸੁਦੇਸ਼ ਕੁਮਾਰ, ਅਜੇ ਸਿੱਧੂ, ਰਾਜੂ ਪਹਿਲਵਾਨ ਆਦਿ ਹਾਜ਼ਰ ਸਨ |