05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਲਿੰਗ ਜਾਂਚ ਦੇ ਕਾਨੂੰਨ ਤੋੜਨ ਵਾਲੇ ਜਾਣਗੇ ਜੇਲ੍ਹ -ਡਾ. ਹਰੀਸ਼ ਕਿਰਪਾਲ

Ad Position 21
No active advertisement
ਅਜੀਤ ਡੈਸਕ 14-05-2026
ਨਵਾਂਸ਼ਹਿਰ, 13 ਮਈ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵੱਲੋਂ ਨਵਾਂਸ਼ਹਿਰ 'ਚ ਚਾਰ ਅਤੇ ਰਾਹੋਂ ਵਿੱਚ ਇੱਕ ਨਿੱਜੀ ਅਲਟਰਾਸਾਊਾਡ ਸਕੈਨ ਸੈਂਟਰਾਂ 'ਤੇ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਰਿਕਾਰਡ ਦੀ ਬਰੀਕੀ ਨਾਲ ਜਾਂਚ ਦੌਰਾਨ ਕਾਰਜਕਾਰੀ ਪੀ.ਐਨ.ਡੀ.ਟੀ ਕੋਆਰਡੀਨੇਟਰ ਹਰਨੇਕ ਸਿੰਘ ਵੀ ਮੌਜੂਦ ਰਹੇ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਜਾਂ ਕਰਵਾਉਣਾ ਗੰਭੀਰ ਅਪਰਾਧ ਹੈ ਅਤੇ ਦੋਸ਼ੀ ਸਾਬਤ ਹੋਣ 'ਤੇ ਘੱਟੋ-ਘੱਟ ਤਿੰਨ ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਇਸ ਐਕਟ ਦਾ ਮੁੱਖ ਉਦੇਸ਼ ਮਾਦਾ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ 'ਤੇ ਰੋਕ ਲਗਾਉਣਾ ਅਤੇ ਮੈਡੀਕਲ ਤਕਨੀਕਾਂ ਦੀ ਗਲਤ ਵਰਤੋਂ ਨੂੰ ਰੋਕਣਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਇਸ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਹਰ ਗਤੀਵਿਧੀ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ | ਡਾ. ਕਿਰਪਾਲ ਨੇ ਸੈਂਟਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ ਐਕਟ ਦੀਆਂ ਧਾਰਾਵਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ, ਨਹੀਂ ਤਾਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ | ਉਨ੍ਹਾਂ ਲਿੰਗ ਜਾਂਚ 'ਤੇ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਲੰਘਣਾ ਕਰਨ 'ਤੇ ਗੱਲ ਜੇਲ੍ਹ ਤੱਕ ਪਹੁੰਚੇਗੀ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਦਾ ਬੁਰਾ ਹਾਲ, ਛੱਪੜ ਬਣੇ ਕੂੜੇ ਦੇ ਟੋਏ ਇਕ ਨਜ਼ਰ ਏਧਰ ਵੀ...! <br/> ਜਾਡਲਾ 'ਚ ਥਾਂ-ਥਾਂ ਲੱਗੇ ਗੰਦਗ... ਅਗਲੀ ਖ਼ਬਰ ਸਿਵਲ ਹਸਪਤਾਲ ਮੁਕੰਦਪੁਰ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ
Ad Position 24