19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਡੀ. ਸੀ. ਨੇ ਸੰਭਾਵੀ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 15-05-2026

ਨਵਾਂਸ਼ਹਿਰ, 14 ਮਈ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਭਾਵੀ ਹੜ੍ਹਾਂ ਤੋਂ ਬਚਾਅ ਤੇ ਰੋਕਥਾਮ ਪ੍ਰਬੰਧਾਂ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਨਸੂਨ ਸੀਜ਼ਨ ਦੌਰਾਨ ਨਦੀ-ਨਾਲਿਆਂ, ਡਰੇਨਾਂ ਤੇ ਨੀਵੇਂ ਇਲਾਕਿਆਂ ਵਿਚ ਪਾਣੀ ਭਰਨ ਦੀ ਸੰਭਾਵਨਾ ਰਹਿੰਦੀ ਹੈ, ਇਸ ਲਈ ਸਾਰੇ ਵਿਭਾਗ ਪਹਿਲਾਂ ਤੋਂ ਹੀ ਮੁਕੰਮਲ ਤਿਆਰੀ ਰੱਖਣ | ਉਨ੍ਹਾਂ ਡਰੇਨੇਜ਼ ਵਿਭਾਗ ਨੂੰ ਡਰੇਨਾਂ ਤੇ ਚੋਆਂ ਦੀ ਸਫ਼ਾਈ ਤੁਰੰਤ ਮੁਕੰਮਲ ਕਰਨ, ਲੋਕ ਨਿਰਮਾਣ ਵਿਭਾਗ ਨੂੰ ਖਰਾਬ ਪੁਲਾਂ ਅਤੇ ਸੜਕਾਂ ਦੀ ਮੁਰੰਮਤ, ਅਤੇ ਸਿੰਚਾਈ ਵਿਭਾਗ ਨੂੰ ਬੰਨ੍ਹਾਂ ਦੀ ਮਜ਼ਬੂਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੰਭਾਵੀ ਹੜ੍ਹ ਦੌਰਾਨ ਪ੍ਰਭਾਵਿਤ ਹੋਣ ਵਾਲੇ ਸੰਵੇਦਨਸ਼ੀਲ ਪਿੰਡਾਂ ਦੀ ਸੂਚੀ ਤਿਆਰ ਕਰਕੇ ਉੱਥੇ ਰਾਹਤ ਸਮੱਗਰੀ, ਕਿਸ਼ਤੀਆਂ, ਗੋਤਾਖੋਰਾਂ ਤੇ ਮੈਡੀਕਲ ਟੀਮਾਂ ਦੀ ਤਾਇਨਾਤੀ ਦਾ ਪ੍ਰਬੰਧ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕੰਟਰੋਲ ਰੂਮ ਕਾਰਜਸ਼ੀਲ ਰਹੇ ਤੇ ਕਿਸੇ ਵੀ ਐਮਰਜੈਂਸੀ ਦੀ ਸੂਚਨਾ ਮਿਲਦੇ ਹੀ ਤੁਰੰਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਸਪੱਸ਼ਟ ਕੀਤਾ ਕਿ ਹੜ੍ਹ ਰੋਕਥਾਮ ਨਾਲ ਜੁੜੇ ਕੰਮਾਂ ਵਿਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਜੇਕਰ ਕਿਸੇ ਅਧਿਕਾਰੀ ਵਲੋਂ ਲਾਪ੍ਰਵਾਹੀ ਪਾਈ ਗਈ ਤਾਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇ.ਵਿਕਾਸ) ਅਵਨੀਤ ਕੌਰ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 300 ਤਗਮਿਆਂ ਦਾ ਅੰਕੜਾ ਪਾਰ ਕਰਨ 'ਤੇ ਵਰਲਡ ਵੈਟਰਨ ਅਥਲੀਟ ਰਬਿੰਦਰ ਸਿੰਘ ਕਲੇਰ ਸਨਮਾਨਿਤ ਅਗਲੀ ਖ਼ਬਰ ਜ਼ਿਲ੍ਹੇ ਦੇ ਸੀਨੀਅਰ ਆਗੂ ਕਾਂਗਰਸ ਛੱਡ ਕੇ ਭਾਜਪਾ 'ਚ ਹੋਏ ਸ਼ਾਮਿਲ ਅਸ਼ਵਨੀ ਸ਼ਰਮਾ ਤੇ ਸੁਨੀਲ ਜਾਖੜ ਨੇ ਕੀਤਾ ਸਵਾਗਤ
Ad Position 24