19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜ਼ਿਲ੍ਹੇ ਵਿਚ ਵਿਆਹ ਜਾਂ ਕੋਈ ਵੀ ਖ਼ੁਸ਼ੀ ਦੇ ਤਿਉਹਾਰ 'ਤੇ ਪਟਾਕੇ ਚਲਾਉਣ ਦੀ ਮਨਾਹੀ

Ad Position 21
No active advertisement
ਅਜੀਤ ਡੈਸਕ 15-05-2026
ਨਵਾਂਸ਼ਹਿਰ, 14 ਮਈ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿਚ ਵਿਆਹ ਵਾਲੇ ਦਿਨ, ਨਵੇਂ ਸਾਲ ਦੇ ਦਿਵਸ ਜਾਂ ਕੋਈ ਵੀ ਖ਼ੁਸ਼ੀ ਦੇ ਤਿਉਹਾਰ ਮੌਕੇ ਪਟਾਕੇ ਚਲਾਉਣ 'ਤੇ ਮਨਾਹੀ ਦੇ ਹੁਕਮ ਕੀਤੇ ਹਨ | ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ 'ਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ |
Ad Position 22
No active advertisement
ਪਿਛਲੀ ਖ਼ਬਰ ਨਵੋਦਿਆ ਵਿਦਿਆਲਿਆ ਪੋਜੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਐਮ. ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਦਾ ਜਮਾਤ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24