18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਵੋਦਿਆ ਵਿਦਿਆਲਿਆ ਪੋਜੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 15-05-2026
ਪੋਜੇਵਾਲ ਸਰਾਂ, 14 ਮਈ (ਨਵਾਂਗਰਾਈ)-ਸੀ. ਬੀ. ਐਸ. ਈ. ਵਲੋਂ ਐਲਾਨੇ ਪੀ. ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਪਿ੍ੰਸੀਪਲ ਰਵਿੰਦਰ ਕੁਮਾਰ ਨੇ ਦੱਸਿਆ ਕਿ ਬਾਰ੍ਹਵੀਂ ਦੇ ਸਾਰੇ ਵਿਦਿਆਰਥੀ ਬਹੁਤ ਹੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ 15 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਵਿਦਿਆਲਿਆ ਦਾ ਨਾਂਅ ਰੌਸ਼ਨ ਕੀਤਾ ਹੈ | ਸਾਇੰਸ ਗਰੁੱਪ ਵਿਚ ਗਗਨਦੀਪ ਕੌਰ ਨੇ 93.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ, ਨਿਰਮਨਪ੍ਰੀਤ ਕੌਰ ਨੇ 93 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਕਸ਼ਿਸ ਕੁਮਾਰੀ ਨੇ 91.4 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ, ਆਰਟਸ ਗਰੁੱਪ ਵਿਚ ਮੰਨਤ ਕੌਸ਼ਲ ਨੇ 94.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਪਰਵਿੰਦਰ ਨੇ 94.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਖੁਸ਼ੀ ਨੇ 90.4 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ, ਕਾਮਰਸ ਗਰੁੱਪ ਵਿਚ ਮੰਨਤ ਨੇ 94.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ, ਬਨੀਸ਼ਾਂ ਨੇ 93.2 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਗੁਰੀਸ਼ਾ ਚੌਧਰੀ ਨੇ 92.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਵਧੀਆ ਨਤੀਜੇ ਲਈ ਸਕੂਲ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਵਿਦਿਆਲਿਆ ਦੇ ਚੇਅਰਮੈਨ ਕਮ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਨਵੋਦਿਆ ਵਿਦਿਆਲਿਆ ਸੰਮਤੀ ਰਿਜਨਲ ਅਫਿਸ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਮੈਡਮ ਕੀਰਤੀ ਪੰਵਾਰ, ਕੱਲਸਟਰ ਇੰਚਾਰਜ ਡਾ. ਰਾਜ ਕਪੂਰ ਸਹਾਇਕ ਕਮਸ਼ਿਨਰ ਨੇ ਕਿਹਾ ਕਿ ਇਹ ਸਭ ਇਨ੍ਹਾਂ ਦੀ ਸਖ਼ਤ ਮਿਹਤਨ ਦੀ ਨਤੀਜਾ ਹੈ | ਉਨ੍ਹਾਂ ਕਿਹਾ ਇਹ ਵਿਦਿਆਲਿਆ ਪਿ੍ੰਸੀਪਲ ਰਵਿੰਦਰ ਕੁਮਾਰ ਦੀ ਅਗਵਾਈ ਵਿਚ ਹਰ ਖੇਤਰ ਵਿਚ ਬਹੁਤ ਉਪਲੱਬਧੀਆਂ ਕਰ ਰਿਹਾ ਹੈ ਤੇ ਤਰੱਕੀ ਦੇ ਰਾਹਾਂ 'ਤੇ ਚੱਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ 22 ਕਿੱਲੋ 590 ਗ੍ਰਾਮ ਡੋਡਿਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਜ਼ਿਲ੍ਹੇ ਵਿਚ ਵਿਆਹ ਜਾਂ ਕੋਈ ਵੀ ਖ਼ੁਸ਼ੀ ਦੇ ਤਿਉਹਾਰ 'ਤੇ ਪਟਾਕੇ ਚਲਾਉਣ ਦੀ ਮਨਾਹੀ
Ad Position 24