18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

22 ਕਿੱਲੋ 590 ਗ੍ਰਾਮ ਡੋਡਿਆਂ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 15-05-2026
ਰਾਹੋਂ, 14 ਮਈ (ਉਂਕਾਰ ਸਿੰਘ ਰਾਠੋਰ)-ਥਾਣਾ ਰਾਹੋਂ ਪੁਲਿਸ ਵਲੋਂ 22 ਕਿੱਲੋ 590 ਗ੍ਰਾਮ ਡੋਡਿਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਰਾਹੋਂ ਦੇ ਮੁਖੀ ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਰਾਹੋਂ ਤੋਂ ਮਾਛੀਵਾੜਾ ਰੋਡ ਹੁੰਦੇ ਹੋਏ ਕਨੌਣ ਬੰਨ੍ਹ ਕੋਲ ਪੁੱਜੇ ਤੇ ਉੱਥੇ ਨਾਕਾਬੰਦੀ ਦੌਰਾਨ ਇਕ ਚਿੱਟੀ ਸਕੂਟਰੀ 'ਤੇ ਆ ਰਿਹਾ ਵਿਅਕਤੀ ਸਕੂਟਰੀ ਛੱਡ ਕੇ ਭੱਜਣ ਲੱਗਾ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਸਮੇਤ 22 ਕਿੱਲੋ 590 ਗ੍ਰਾਮ ਡੋਡਿਆਂ ਦੇ ਫੜ ਲਿਆ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਤਰੁਣ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਖ਼ੋਜਾ ਹਾਲ ਵਾਸੀ ਸਰਾਫ਼ਾਂ ਮੁਹੱਲਾ ਥਾਣਾ ਰਾਹੋਂ ਵਜੋਂ ਹੋਈ ਹੈ | ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ 4 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਨਵੋਦਿਆ ਵਿਦਿਆਲਿਆ ਪੋਜੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24