18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

4 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 15-05-2026
ਬੰਗਾ, 14 ਮਈ (ਧਰਮਵੀਰ ਪਾਲ)-ਥਾਣਾ ਸਦਰ ਬੰਗਾ ਦੀ ਪੁਲਿਸ ਨੇ 4 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਬੰਗਾ ਦੇ ਐਸ. ਐਚ. ਓ. ਨੇ ਦੱਸਿਆ ਕਿ ਏ. ਐਸ. ਆਈ. ਬਲਜਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਗਸ਼ਤ 'ਤੇ ਸਨ | ਜਦੋਂ ਉਹ ਬੱਸ ਅੱਡਾ ਗੋਬਿੰਦਪੁਰ ਪਹੁੰਚੇ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਗੁਰਮੇਲ ਸਿੰਘ ਵਾਸੀ ਬਾਲੋ ਥਾਣਾ ਸਦਰ ਬੰਗਾ ਜੋ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ, ਜੋ ਅੱਜ ਵੀ ਨਾਜਾਇਜ਼ ਸ਼ਰਾਬ ਲੈ ਕੇ ਵੇਚਣ ਲਈ ਪਿੰਡ ਬਾਲੋ ਤੋਂ ਵੇਈਾ ਗੋਬਿੰਦਪੁਰ ਸਾਈਡ ਨੂੰ ਆ ਰਿਹਾ ਹੈ | ਜੇਕਰ ਹੁਣੇ ਹੀ ਪਿੰਡ ਵੇਈਾ ਪੁਲੀ ਗੋਬਿੰਦਪੁਰ ਪੁੱਜਕੇ ਨਾਕਾ ਬੰਦੀ ਕੀਤੀ ਜਾਵੇ ਤਾਂ ਉਕਤ ਸਮੇਤ ਨਜਾਇਜ਼ ਸ਼ਰਾਬ ਭਾਰੀ ਮਾਤਰਾ ਵਿਚ ਕਾਬੂ ਆ ਸਕਦਾ ਹੈ | ਮੁਖ਼ਬਰ ਖ਼ਾਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਤਲਾਹ ਭਰੋਸੇਯੋਗ ਹੋਣ ਕਰਕੇ ਕਥਿਤ ਦੋਸ਼ੀ ਸੁਰਿੰਦਰ ਸਿੰਘ ਨੂੰ 4 ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ ਗਿਆ | ਕਥਿਤ ਦੋਸ਼ੀ ਦੇ ਖ਼ਿਲਾਫ਼ ਨਸ਼ਾ ਐਕਟ ਅਧੀਨ ਮਾਮਲਾ ਦਰਜ ਕਰਕੇ ਤਫ਼ਤੀਸ਼ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਖ਼ਤ ਮਿਹਨਤ ਤੋਂ ਬਿਨਾਂ ਜੀਵਨ ਅੰਦਰ ਸਫਲਤਾ ਸੰਭਵ ਨਹੀਂ-ਬਲਵੰਤ ਰਾਏ ਅਗਲੀ ਖ਼ਬਰ 22 ਕਿੱਲੋ 590 ਗ੍ਰਾਮ ਡੋਡਿਆਂ ਸਮੇਤ ਵਿਅਕਤੀ ਕਾਬੂ
Ad Position 24