05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਵਲੋਂ ਕੱਲ੍ਹ ਸਿੱਖਿਆ ਮੰਤਰੀ ਦੇ ਘਰ ਅੱਗੇ ਲਗਾਇਆ ਜਾਵੇਗਾ ਸੰਕੇਤਕ ਧਰਨਾ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਨਵਾਂਸ਼ਹਿਰ, 15 ਮਈ (ਦੀਦਾਰ ਸਿੰਘ ਸ਼ੇਤਰਾ)-ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਵਲੋਂ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਪਤਵੰਤ ਸਿੰਘ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਸੂਬਾ ਜਨਰਲ ਸਕੱਤਰ ਪੰਕਜ ਸਪਰਾ, ਸੂਬਾ ਵਿੱਤ ਸਕੱਤਰ ਸੁਖਮੰਦਰ ਸਿੰਘ ਮੋਗਾ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਦਿਲਪ੍ਰੀਤ ਸਿੰਘ ਭਿੰਡਰ, ਸੂਬਾ ਮੀਤ ਪ੍ਰਧਾਨ ਯੋਗੇਸ਼ ਕੌੜਾ, ਸੂਬਾ ਜਥੇਬੰਦਕ ਸਕੱਤਰ ਜਤਿੰਦਰ ਸਿੰਘ ਭੰਗੂ, ਸੂਬਾ ਪ੍ਰੈੱਸ ਸਕੱਤਰ ਪਰਮਜੀਤ ਕੁਮਾਰ, ਜਥੇਬੰਦੀ ਦੇ ਸੂਬਾਈ ਮੁੱਖ ਬੁਲਾਰੇ ਹਰਜੀਤ ਸਿੰਘ ਬਰਾੜ ਨੇ ਭਾਗ ਲਿਆ | ਜਥੇਬੰਦੀ ਵਲੋਂ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਐਸ. ਐਲ. ਏ. ਕਰਮਚਾਰੀਆਂ ਦੀ ਦਸੰਬਰ 2011 ਤੋਂ 2018 ਦੇ ਨਾਨ-ਟੀਚਿੰਗ ਤੇ ਜੁਲਾਈ 2020 ਦੇ ਰੂਲਾਂ ਤੋਂ ਪਹਿਲਾਂ ਦੀ ਟੁੱਟੀ ਹੋਈ ਪੇ ਪੈਰਿਟੀ ਬਹਾਲ ਕਰਾਉਣ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਪੈਰਿਟੀ ਨੂੰ ਉਸ ਸਮੇਂ ਦੀ ਸਰਕਾਰ ਵਲੋਂ ਨਾਨ ਟੀਚਿੰਗ ਕਰਮਚਾਰੀਆਂ ਵਿਚ ਪਾੜ ਪਾਉਣ ਲਈ ਜਾਣਬੁੱਝ ਕੇ ਤੋੜਿਆ ਗਿਆ ਸੀ | ਜਿਸ ਸਦਕਾ ਹਰੇਕ ਐਸ. ਐਲ. ਏ. ਕਰਮਚਾਰੀ ਆਪਣੇ ਬਰਾਬਰਤਾ ਦੇ ਕੇਡਰਾਂ ਨਾਲੋਂ ਹਰ ਮਹੀਨੇ 43 ਫੀਸਦੀ ਘਾਟੇ ਦਾ ਸ਼ਿਕਾਰ ਹੋ ਰਿਹਾ ਹੈ | ਅਕਾਲੀ ਦਲ ਦੀ ਸਰਕਾਰ ਵੇਲੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਦੀ ਇਹ ਮੰਗ ਮੰਨ ਲਈ ਗਈ ਸੀ, ਜਿਸ ਦਾ ਨੋਟੀਫਿਕੇਸ਼ਨ ਵੀ ਜਾਰੀ ਹੋ ਗਿਆ ਸੀ | ਜਿਸ ਨੂੰ ਵਿਭਾਗ ਨੇ ਰੱਦ ਕਰਵਾ ਦਿੱਤਾ ਸੀ | ਜਥੇਬੰਦੀ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ 17 ਮਈ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਅੱਗੇ ਵਿਸ਼ਾਲ ਇਕੱਠ ਕਰਕੇ ਸੰਕੇਤਕ ਧਰਨਾ ਲਗਾਇਆ ਜਾਵੇਗਾ | ਸੂਬਾ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਸੰਧੂ ਨੇ ਐਸ. ਐਸ. ਏ. ਕਰਮਚਾਰੀਆਂ ਨੂੰ ਉਨ੍ਹਾਂ ਦੀ ਵਿੱਦਿਅਕ ਯੋਗਤਾ ਦੇ ਆਧਾਰ 'ਤੇ ਵੱਖ-ਵੱਖ ਪੋਸਟਾਂ 'ਤੇ ਤਰੱਕੀ ਦੇਣ ਸੰਬੰਧੀ ਵਿਚਾਰ ਰੱਖੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਅੰਮਿ੍ਤਸਰ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਗੁਰਦਾਸਪੁਰ, ਜ਼ਿਲ੍ਹਾ ਪ੍ਰਧਾਨ ਪਰਦੀਪ ਕੁਮਾਰ ਤਰਨ ਤਾਰਨ, ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਜਲੰਧਰ, ਜ਼ਿਲ੍ਹਾ ਪ੍ਰਧਾਨ ਵਿਕਾਸ ਅਗਰਵਾਲ ਤੋਂ ਇਲਾਵਾ ਦਲਬੀਰ ਸਿੰਘ, ਦਲਜੀਤ ਸਿੰਘ, ਹਰਿੰਦਰ ਸਿੰਘ, ਸੁਰਿੰਦਰ ਪਾਲ, ਸ਼ੈਲੀ ਮਾਨ, ਸੰਜੀਵ ਕੁਮਾਰ, ਰੁਪਿੰਦਰ, ਨਵਦੀਪ ਕੌਰ, ਸੁਮੀਤ ਸੋਢੀ, ਹਰਿੰਦਰ ਸਿੰਘ, ਹਿਮਾਂਸ਼ੂ ਸੋਬਤੀ, ਨਵਦੀਪ ਕੌਰ, ਅਮਨਦੀਪ ਕੌਰ, ਪ੍ਰਦੀਪ ਕੌਰ, ਜਤਿੰਦਰ ਵਾਲੀਆਂ, ਦਵਿੰਦਰ ਕੌਰ, ਹਰਪ੍ਰੀਤ ਸਿੰਘ, ਮੀਨਾ ਕੁਮਾਰੀ ਆਦਿ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੜਕਾਂ 'ਤੇ ਪਸ਼ੂਆਂ ਨੂੰ ਘੁੰਮਣ, ਫਿਰਨ ਅਤੇ ਸ਼ਹਿਰਾਂ/ ਕਸਬਿਆਂ/ ਸੜਕਾਂ ਕਿਨਾਰੇ ਚਰਾਉਣ 'ਤੇ ਰੋਕ ਜਨਤਕ ਥਾਵਾਂ 'ਤੇ... ਅਗਲੀ ਖ਼ਬਰ ਪੰਜਾਬ ਦੇ ਜ਼ਮੀਨ ਹੇਠਲੇ ਪਾਣੀ ਦੀ ਕਿੱਲਤ ਨੂੰ ਵੇਖਦਿਆਂ ਝੋਨੇ ਦਾ ਬਦਲ ਸਮੇਂ ਦੀ ਮੁੱਖ ਲੋੜ-ਪਠਲਾਵਾ ਸੰਸਥਾ
Ad Position 24