03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬੰਗਾ ਨਗਰ ਕੌਂਸਲ ਦੇ ਸਮੂਹ ਸਫਾਈ ਮੁਲਾਜ਼ਮਾਂ ਵਲੋਂ ਰੋਸ ਮਾਰਚ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਬੰਗਾ, 15 ਮਈ (ਧਰਮਵੀਰ ਪਾਲ)-ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਖ਼ਿਲਾਫ਼ ਨਗਰ ਕੌਂਸਲ ਦਫ਼ਤਰ ਬੰਗਾ ਵਿਖੇ ਸਮੂਹ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਕੀਤੀ ਜਾ ਰਹੀ ਹੈ | ਸਮੂਹ ਮੁਲਾਜ਼ਮਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਕੀਤਾ ਅਤੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ | ਇਸ ਮੌਕੇ ਸਫਾਈ ਕਰਮਚਾਰੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ ਪਰ ਪੰਜਾਬ ਸਰਕਾਰ ਵਲੋਂ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਆ ਰਿਹਾ ਇਸ ਕਰਕੇ ਅਸੀਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਦਾ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਜਿੰਨੀ ਦੇਰ ਸਾਡੀਆਂ ਮੰਗਾਂ ਨਹੀਂ ਮੰਨਦੀ ਇਹ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ | ਇਸ ਮੌਕੇ ਮੁਲਾਜ਼ਮਾਂ ਵਲੋਂ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕਾਰਜ ਸਾਧਕ ਅਫਸਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਹਰਮੇੇਸ਼ ਭੰਗਲ, ਬੂਟਾ ਅਟਵਾਲ, ਬਲਵਿੰਦਰ ਕੁਮਾਰ, ਸਰੋਜ, ਰਾਧਿਕਾ, ਸੁਰਿੰਦਰ, ਸੁਖਦੇਵ, ਰਾਜ ਕੁਮਾਰ, ਹੀਰਾ ਲਾਲ, ਦੀਪਕ, ਯੂਸਨ, ਬਲਵੀਰ, ਰਵੀ ਕੁਮਾਰ, ਅਮਰਦੀਪ, ਰੀਟਾ, ਸਿੰਮੀ, ਜੀਵਨ, ਸੁਨੀਤਾ, ਰੇਨੂ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਬੰਗਾ ਦੀ ਪਲੇਠੀ ਮੀਟਿੰਗ 'ਚ ਕਈ ਅਹਿਮ ਮਤੇ ਪਾਸ ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਰੋਡ, ਨਵਾਂਸ਼ਹਿਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24