03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਫੂਡ ਸੇਫਟੀ ਟੀਮ ਵਲੋਂ ਸੈਂਪਲ ਭਰ ਕੇ ਲੈਬੋਰਟਰੀ ਭੇਜੇ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਬਲਾਚੌਰ, 15 ਮਈ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵਲੋਂ ਬਲਾਚੌਰ ਤੇ ਰੱਤੇਵਾਲ ਖੇਤਰ ਵਿਚ ਦੁੱਧ ਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਅਚਨਚੇਤ ਜਾਂਚ ਮੁਹਿੰਮ ਚਲਾਈ ਗਈ | ਜਾਂਚ ਦੌਰਾਨ ਫੂਡ ਸੇਫਟੀ ਅਫਸਰ ਸੰਗੀਤਾ ਸਹਿਦੇਵ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਨੇ ਵੱਖ-ਵੱਖ ਡੇਅਰੀਆਂ, ਦੁਕਾਨਾਂ ਤੇ ਵਿਕਰੇਤਾਵਾਂ ਕੋਲੋਂ ਦੁੱਧ ਤੇ ਪਨੀਰ ਦੇ ਸੈਂਪਲ ਇਕੱਠੇ ਕਰਕੇ ਵਿਗਿਆਨਕ ਜਾਂਚ ਲਈ ਸਰਕਾਰੀ ਲੈਬੋਰੇਟਰੀ ਭੇਜੇ | ਇਸ ਸੰਬੰਧੀ ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ ਨੇ ਕਿਹਾ ਕਿ ਸਾਫ਼-ਸੁਥਰਾ ਤੇ ਮਿਆਰੀ ਖਾਣਾ ਹਰ ਨਾਗਰਿਕ ਦਾ ਹੱਕ ਹੈ ਅਤੇ ਇਸ ਹੱਕ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ ਵਲੋਂ ਮਿਲਾਵਟਖੋਰਾਂ 'ਤੇ ਤਿੱਖੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਹਰ ਸੈਂਪਲ ਦੀ ਵਿਗਿਆਨਕ ਜਾਂਚ ਰਾਹੀਂ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ | ਉਨ੍ਹਾਂ ਦੁੱਧ ਵਿਕਰੇਤਾਵਾਂ ਤੇ ਪਨੀਰ ਤਿਆਰ ਕਰਨ ਵਾਲਿਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਖੁਦ ਮਿਆਰੀ ਪਨੀਰ ਤਿਆਰ ਕਰਨ ਅਤੇ ਬਾਹਰੋਂ ਆ ਰਹੀ ਸ਼ੱਕੀ ਜਾਂ ਗੈਰ-ਮਿਆਰੀ ਸਪਲਾਈ ਤੋਂ ਗੁਰੇਜ਼ ਕਰਨ | ਉਨ੍ਹਾਂ ਸਪੱਸ਼ਟ ਕੀਤਾ ਕਿ ਦੁੱਧ ਤੇ ਪਨੀਰ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਫੂਡ ਸੇਫਟੀ ਵਿਭਾਗ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਦੁੱਧ ਜਾਂ ਦੁੱਧ ਤੋਂ ਬਣੇ ਪਦਾਰਥਾਂ ਵਿਚ ਮਿਲਾਵਟ ਕਰਦਾ ਪਾਇਆ ਗਿਆ ਤਾਂ ਉਸ ਖ਼ਲਿਾਫ਼ ਫੂਡ ਸੇਫਟੀ ਐਕਟ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਕੇ. ਸੀ. ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਨਸ਼ੇ ਦੇ ਰਾਹ ਪਏ ਨੌਜਵਾਨਾਂ ਕਾਰਨ ਬੁਢੇਪਾ ਰੁਲ ਰਿਹਾ-ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ
Ad Position 24