30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦਾ ਨਤੀਜਾ ਰਿਹਾ ਸੌ ਫੀਸਦੀ

Ad Position 21
No active advertisement
ਅਜੀਤ ਡੈਸਕ 16-05-2026
ਬਲਾਚੌਰ, 15 ਮਈ (ਨਰੇਸ਼ ਧੌਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਦੇ ਨਤੀਜਿਆਂ ਦੌਰਾਨ ਬੀ. ਏ. ਵੀ. ਸਕੂਲ ਬਲਾਚੌਰ ਦਾ ਨਤੀਜਾ 100 ਫੀਸਦੀ ਰਿਹਾ | ਪਿ੍ੰਸੀਪਲ ਚੰਦਰੇਸ਼ ਸ਼ੋਰੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ 28 ਵਿਦਿਆਰਥੀ ਸਾਇੰਸ ਗਰੁੱਪ ਵਿਚ ਅਤੇ 64 ਵਿਦਿਆਰਥੀ ਆਰਟਸ ਗਰੁੱਪ ਦੇ ਵਿਦਿਆਰਥੀਆਂ ਵਲੋਂ ਇਮਤਿਹਾਨ ਦਿੱਤਾ ਗਿਆ ਸੀ, ਜਿਸ ਦੇ ਨਤੀਜੇ ਵਜੋਂ ਸਾਰੇ ਵਿਦਿਆਰਥੀ ਚੰਗੀਆਂ ਪੁਜੀਸ਼ਨਾਂ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਸਾਇੰਸ ਗਰੁੱਪ ਵਿਚ ਯਦੂਨੰਦਨ ਸ਼ਰਮਾ 93 ਫੀਸਦੀ ਅੰਕ, ਸੁਨੇਹਾ ਤੇ ਸਾਹਿਲ 92 ਫੀਸਦੀ ਅੰਕ, ਨੈਨਾ 91 ਫੀਸਦੀ ਅੰਕ ਤੇ ਆਰਟਸ ਗਰੁੱਪ ਵਿਚ ਦਿਲ ਹਰਜੀਤ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ | ਪਿ੍ੰਸੀਪਲ ਚੰਦਰੇਸ਼ ਸ਼ੋਰੀ ਵਲੋਂ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ | ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਤੇ ਪ੍ਰੇਰਿਤ ਕੀਤਾ | ਉਨ੍ਹਾਂ ਵਲੋਂ ਅੱਵਲ ਆਏ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਨਗਰ ਪੰਚਾਇਤ ਰਈਆ ਦੀਆਂ ਚੋਣਾਂ : ਸ਼੍ਰੋਮਣੀ ਅਕਾਲੀ ਦਲ ਦੇ 6, ਕਾਂਗਰਸ ਦੇ 8 ਤੇ ਦੋ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 20...
Ad Position 24