30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬਲਾਚੌਰ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 16-05-2026
ਬਲਾਚੌਰ, 15 ਮਈ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਦੇ ਨਤੀਜਿਆਂ ਦੌਰਾਨ ਬਲਾਚੌਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਹਰਮਨਿੰਦਰ ਕੌਰ ਤੇ ਚੇਅਰਮੈਨ ਐਚ. ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਜਿਥੇ ਸਮੁੱਚੇ ਵਿਦਿਆਰਥੀ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰਕੇ ਪਾਸ ਹੋਏ ਹਨ ਉਥੇ ਸਾਇੰਸ ਗਰੁੱਪ 'ਚੋਂ ਪਲਵੀ ਸ਼ਰਮਾ ਪੁੱਤਰੀ ਮੁਕੇਸ਼ ਕੁਮਾਰ ਨੇ 90.6 ਫੀਸਦੀ ਅੰਕ ਲੈ ਕੇ ਪਹਿਲਾ, ਅਭਿਆਜੀਤ ਸਿੰਘ ਪੁੱਤਰ ਜੋਗਾ ਸਿੰਘ ਨੇ 90.2 ਫੀਸਦੀ ਅੰਕ ਲੈ ਕੇ ਦੂਜਾ, ਗੁਰਵਿੰਦਰ ਪੁੱਤਰ ਜਿੰਦਰ ਨੇ 88.6 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਹਿਊਮੈਨਿਟੀਜ਼ ਗਰੁੱਪ ਵਿਚੋਂ ਮਨਜੋਤ ਕੌਰ ਪੁੱਤਰੀ ਕਰਮ ਸਿੰਘ ਨੇ 89.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਦਿਲਪ੍ਰੀਤ ਕੌਰ ਪੁੱਤਰੀ ਦਿਲਾਵਰ ਸਿੰਘ ਨੇ 88.6 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਨਿਸ਼ਾਂਤ ਪੁੱਤਰ ਲਾਲ ਚੰਦ ਨੇ 88.4 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਚੇਅਰਮੈਨ ਐਚ. ਪੀ. ਸਿੰਘ ਤੇ ਪਿ੍ੰਸੀਪਲ ਹਰਮਨਿੰਦਰ ਕੌਰ ਨੇ ਸਕੂਲ ਸਟਾਫ ਵਲੋਂ ਕਰਵਾਈ ਗਈ ਸਖ਼ਤ ਮਿਹਨਤ ਦੀ ਭਰਪੂਰ ਪ੍ਰਸ਼ੰਸ਼ਾ ਕੀਤੀ, ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਸੁਨਿਹਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਢਾਹਾਂ ਕਲੇਰਾਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦਾ ਨਤੀਜਾ ਰਿਹਾ ਸੌ ਫੀਸਦੀ
Ad Position 24