18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਝੰਡੇਰ ਕਲਾਂ ਸਕੂਲ ਸਟਾਫ ਵਲੋਂ ਦਾਨੀ ਸੱਜਣਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 16-05-2026
ਬਹਿਰਾਮ, 15 ਮਈ (ਨਛੱਤਰ ਸਿੰਘ ਬਹਿਰਾਮ)-ਸਰਕਾਰੀ ਹਾਈ ਸਕੂਲ ਝੰਡੇਰ ਕਲਾਂ ਵਿਖੇ ਰਾਮ ਪ੍ਰਕਾਸ਼ ਰਿਟਾਇਰਡ ਲੈਕਚਰਾਰ ਤੇ ਇਸੇ ਸਕੂਲ ਤੋਂ ਤਰੱਕੀ ਉਪਰੰਤ ਲੈਕਚਰਾਰ ਬਣੇ ਮਾਸਟਰ ਦੇਸ ਰਾਜ ਵਲੋਂ ਸਕੂਲ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਵਿੱਤੀ ਯੋਗਦਾਨ ਪਾਇਆ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਸਨਮਾਨ ਚਿੰਨ੍ਹ ਭੇਟ ਕੀਤੇ ਗਏ | ਉਪਰੰਤ ਜਿਥੇ ਸਕੂਲ ਮੁਖੀ ਸ੍ਰੀਮਤੀ ਨੀਲਮ ਰਾਣੀ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਉਥੇ ਉਨ੍ਹਾਂ ਕਿਹਾ ਕਿ ਭਾਈਚਾਰਕ ਸ਼ਮੂਲੀਅਤ ਸਦਕਾ ਹੀ ਸਕੂਲ ਬੁਲੰਦੀਆਂ ਨੂੰ ਛੂਹ ਰਿਹਾ ਹੈ | ਇਸ ਮੌਕੇ ਚੰਦਰ ਸ਼ੇਖਰ ਵਰਮਾ, ਨਰੇਸ਼ ਕੁਮਾਰ ਭਰੀਗੂ, ਗੁਰਮੁਖ ਸਿੰਘ, ਸੰਦੀਪ ਸਿੰਘ, ਬਲਰਾਮ ਸਹੋਤਾ, ਸ੍ਰੀਮਤੀ ਸਰਬਜੀਤ ਕੌਰ, ਨਵਜੋਤਦੀਪ ਕੌਰ, ਮਨਜਿੰਦਰ ਕੌਰ, ਪਾਇਲ ਅਤੇ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਡਾਟਾ ਦੀ ਸ਼ੁੱਧਤਾ 'ਤੇ ਨਿਰਭਰ-ਡਾ. ਸਤਿੰਦਰਜੀਤ ਕੌਰ ਅਗਲੀ ਖ਼ਬਰ ਫੂਡ ਸੇਫਟੀ ਟੀਮ ਵਲੋਂ ਸੈਂਪਲ ਭਰ ਕੇ ਲੈਬੋਰਟਰੀ ਭੇਜੇ
Ad Position 24