ਮਜਾਰੀ/ਸਾਹਿਬਾ, 15 ਮਈ (ਨਿਰਮਲਜੀਤ ਸਿੰਘ ਚਾਹਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਬਲ ਮਜਾਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਗੁਜਰਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਧਾਰਮਿਕ ਪ੍ਰੀਖਿਆ ਕਲਾਸਾਂ ਲਗਾਈਆਂ ਗਈਆਂ, ਜਿਸ ਵਿਚ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਕੇਂਦਰ ਪ੍ਰਬੰਧਕ ਭਾਈ ਜਰਨੈਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਦੋ ਦਿਨ ਸਿੱਖ ਇਤਿਹਾਸ, ਸਿੱਖ ਗੁਰੂ ਸਹਿਬਾਨਾਂ ਤੇ ਗੁਰਬਾਣੀ ਸੰਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ | ਤੀਜੇ ਦਿਨ ਬੱਚਿਆਂ ਦੇ ਇਸ ਸੰਬੰਧੀ ਪੇਪਰ ਲਏ ਗਏ | ਸਾਰੇ ਵਿਦਿਆਰਥੀਆਂ ਨੂੰ ਜਰਨੈਲ ਸਿੰਘ, ਸਿਮਰਪ੍ਰੀਤ ਸਿੰਘ ਜੈਤੋਂ ਤੇ ਉਨ੍ਹਾਂ ਦੇ ਜਥੇ ਵਲੋਂ ਇਨਾਮਾਂ ਦੀ ਵੰਡ ਕੀਤੀ ਗਈ | ਇਸ ਮੌਕੇ ਭਾਈ ਜਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ, ਅਧਿਆਪਕਾਂ ਤੇ ਵੱਡਿਆਂ ਦਾ ਸਤਿਕਾਰ ਕਰਨ ਤੇ ਪੜ੍ਹਾਈ 'ਚ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿੰ੍ਰ. ਗੁਰਪ੍ਰੀਤ ਸਿੰਘ ਅਟਵਾਲ ਨੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਭਾਈ ਜਸਵੰਤ ਸਿੰਘ, ਪਰਮਜੋਤ ਸਿੰਘ, ਪਿ੍ਯਾਂਸ ਸਿੰਘ, ਅੰਮਿ੍ਤਪਾਲ ਸਿੰਘ, ਅਰਸ਼ਦੀਪ ਸਿੰਘ, ਸਹਿਜਦੀਪ ਸਿੰਘ ਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ |