03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕਿਸਾਨਾਂ 'ਤੇ ਕੀਤੇ ਤਸ਼ੱਦਦ ਵਿਰੁੱਧ ਰਾਜਪਾਲ ਪੰਜਾਬ ਦਾ ਪੁਤਲਾ ਫੂਕਿਆ

Ad Position 21
repet_subhas-goyals [Copy P29]
ਅਜੀਤ ਡੈਸਕ 17-05-2026
ਨਵਾਂਸ਼ਹਿਰ, 16 ਮਈ (ਜਸਬੀਰ ਸਿੰਘ ਨੂਰਪੁਰ)-ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸ਼ਾਂਤਮਈ ਰੋਸ ਪ੍ਰਦਰਸ਼ਨ ਸਮੇਂ ਚੰਡੀਗੜ੍ਹ ਪੁਲਿਸ ਵਲੋਂ ਕਿਸਾਨਾਂ 'ਤੇ ਕੀਤੇ ਗਏ ਅੰਨ੍ਹੇਵਾਹ ਲਾਠੀ ਚਾਰਜ, ਅਥਰੂ ਗੈਸ ਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਦੇ ਤਸ਼ੱਦਦ ਵਿਰੁੱਧ ਨਵਾਂਸ਼ਹਿਰ ਵਿਖੇ ਕੁਲਦੀਪ ਸਿੰਘ ਸੁੱਜੋਂ ਤੇ ਜਸਵਿੰਦਰ ਸਿੰਘ ਭੰਗਲ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਸਾਨ ਵਿਰੋਧੀ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਉਪਰੰਤ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸਾਸ਼ਕ ਗੁਲਾਬ ਚੰਦ ਕਟਾਰੀਆ ਦਾ ਪੁਤਲਾ ਫੂਕਿਆ | ਇਸ ਸਮੇਂ ਕੁਲਦੀਪ ਸਿੰਘ ਦੌੜਕਾ, ਸਤਨਾਮ ਸਿੰਘ ਗੁਲਾਟੀ, ਸਤਨਾਮ ਸਿੰਘ ਸੁੱਜੋਂ, ਦਸੌਂਦਾ ਸਿੰਘ, ਜਸਵਿੰਦਰ ਲਾਲ ਰਾਹੋਂ, ਜਸਵੀਰ ਸਿੰਘ ਮੋਰੋਂ, ਸੁਰਿੰਦਰ ਭੱਟੀ, ਗੁਰਨਾਮ ਸਿੰਘ ਭਾਨ ਮਜਾਰਾ, ਗੁਰਿੰਦਰ ਲਾਲ, ਜਰਨੈਲ ਸਿੰਘ ਪਨਾਮ, ਸੋਹਣ ਲਾਲ ਭੱਟੀ, ਤਰਸੇਮ ਭਾਨ ਮਜਾਰਾ, ਬਲਜਿੰਦਰ ਸਿੰਘ, ਗੁਰਮੇਲ ਚੰਦ, ਨਰਿੰਦਰ ਕਾਲੀਆ, ਬਲਵੀਰ ਸਿੰਘ ਮਹਾਲੋਂ, ਮਿੰਟੂ ਗੁਜਰਪੁਰ, ਬਲਜਿੰਦਰ ਸਿੰਘ ਉਸਮਾਨ ਪੁਰ, ਸੰਤੋਖ ਪਾਲ, ਕਿ੍ਸ਼ਨ ਲਾਲ ਘੱਕੇਵਾਲ, ਗੁਰਮੀਤ ਸਿੰਘ ਭੀਣ, ਅਰਜਨ ਸਿੰਘ ਸਨਾਵਾ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਕੁਲ 203 ਨਾਮਜ਼ਦਗੀਆਂ ਦਾਖ਼ਲ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਤੇ ਰਾਜਪਾਲ ਪੰਜਾਬ ਦੇ ਪੁਤਲੇ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24